ਪੰਜਾਬ ਸਰਕਾਰ ਤੁਰੰਤ ਨੰਬਰਦਾਰਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ- ਭੁੱਲਰ/ਸਾਂਗਰਾ/ਭੱਟੀ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 27 ਅਕਤੂਬਰ 2025- ਪੰਜਾਬ ਨੰਬਰਦਾਰ ਯੂਨੀਅਨ ਰਜਿ. ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਤੇ ਵਾਅਦਿਆਂ ਤੋਂ ਖਫ਼ਾ ਹੋ ਕੇ ਜ਼ਿਮਨੀ ਚੋਣ ਹਲਕਾ ਤਰਨਤਾਰਨ ਦੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਤੋਂ ਪ੍ਰਧਾਨ ਬਲਰਾਮ ਸਿੰਘ ਮਾਨ ਦੀ ਅਗਵਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਪ੍ਰਧਾਨ ਸਾਹਿਬ ਸਿੰਘ ਭੁੱਲਰ ਦੀ ਦੇਖ ਰੇਖ ਹੇਠ ਨੰਬਰਦਾਰ ਯੂਨੀਅਨ (643) ਰਜਿ. ਦਾ ਵੱਡਾ ਜਥਾ ਧਰਨੇ ਵਿੱਚ ਸ਼ਾਮਿਲ ਹੋਇਆ।
ਇਸ ਮੌਕੇ ਬਲਾਕ ਪ੍ਰਧਾਨ ਸੁਲਤਾਨਪੁਰ ਲੋਧੀ ਸਾਹਿਬ ਸਿੰਘ ਭੁੱਲਰ, ਜਨਰਲ ਸਕੱਤਰ ਕੁਲਦੀਪ ਸਿੰਘ ਸਾਗਰਾਂ , ਸਰਪ੍ਰਸਤ ਮੰਗਲ ਸਿੰਘ ਭੱਟੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਨੰਬਰਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਨੰਬਰਦਾਰਾਂ ਦਾ ਮਾਣ ਭੱਤਾ ਵਧਾਇਆ ਜਾਵੇਗਾ ਤੇ ਨੰਬਰਦਾਰੀ ਵੀ ਜੱਦੀ ਪੁਸ਼ਤੀ ਕੀਤੀ ਜਾਵੇਗੀ ਪਰ ਭਗਵੰਤ ਮਾਨ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਅਜੇ ਤੱਕ ਵੀ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਤੁਰੰਤ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿਚ ਨੰਬਰਦਾਰਾਂ ਦਾ ਟੋਲ ਪਲਾਜਾ ਫਰੀ ਕੀਤਾ ਜਾਵੇ, ਮਾਣ ਭੱਤਾ 5000 ਰੁਪਏ ਕੀਤਾ ਜਾਵੇ ਅਤੇ ਜੱਦੀ ਪੁਸ਼ਤੀ ਨੰਬਰਦਾਰੀ ਨੀਤੀ ਤੁਰੰਤ ਲਾਗੂ ਕੀਤੀ ਜਾਵੇ। ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਧਰਨੇ ਵਿੱਚ ਸ਼ਾਮਿਲ ਹੋਏ ਸਮੂਹ ਨੰਬਰਦਾਰ ਸਾਥੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਮਾਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਇੱਕ ਹਫਤੇ ਦੇ ਅੰਦਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੀਟਿੰਗ ਬੁਲਾ ਕੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ ਧਾਲੀਵਾਲ ਜਿਲਾ ਕਪੂਰਥਲਾ ,ਖਲੀਲ ਸਾਹਿਬ ,ਸਰਪ੍ਰਸਤ ਮੰਗਲ ਸਿੰਘ ਭੱਟੀ, ਪ੍ਰਧਾਨ ਸਾਹਿਬ ਸਿੰਘ ਭੁੱਲਰ, ਕੁਲਦੀਪ ਸਿੰਘ ਸਾਂਗਰਾ ਜਨਰਲ ਸਕੱਤਰ, ਪਰਮਜੀਤ ਸਿੰਘ ਖੁਰਦਾਂ ,ਰੇਸ਼ਮ ਸਿੰਘ ਬਿਧੀਪੁਰ, ਗੁਰਦੀਪ ਸਿੰਘ ਭੈਣੀ ਹੁਸੇ ਖਾਂ ਕੈਲਾ ਸਿੰਘ ਲਾਟਵਾਲਾ, ਸੁਖਦੇਵ ਸਿੰਘ ਕਬੀਰਪੁਰ, ਸ਼ਮਸ਼ੇਰ ਸਿੰਘ ਬਾਜਾ, ਅਮਰਜੀਤ ਸਿੰਘ ਫੌਜੀ ਕਲੋਨੀ ,ਸਵਰਨ ਸਿੰਘ ਹੁਸੈਨਪੁਰ ਬੂਲੇ, ਹਰਵੰਤ ਸਿੰਘ ਮੋਠਾਂਵਾਲ, ਕੁਲਦੀਪ ਸਿੰਘ ਸਰੂਪਵਾਲ, ਜੋਬਨਪ੍ਰੀਤ ਸਿੰਘ ਤਰਫਾਹਾਜੀ, ਸੁਲੱਖਣ ਸਿੰਘ ਜੈਨਪੁਰ, ਸੰਤੋਖ ਸਿੰਘ ਭਾਗੋ ਬੁੱਢਾ, ਪਰਵਿੰਦਰ ਸਿੰਘ ਤਲਵੰਡੀ ਚੌਧਰੀਆਂ, ਗੁਰਪ੍ਰੀਤ ਸਿੰਘ, ਨਿਰੰਜਨ ਸਿੰਘ ਕਾਲੂ ਭਾਟੀਆ, ਸੁਖਰਾਜ ਸਿੰਘ ਸ਼ੇਖ ਮਾਂਗਾ , ਜੋਗਿੰਦਰ ਸਿੰਘ ਬੂਸੋਵਾਲ,ਹੀਰਾ ਸਿੰਘ ,ਹਰਵਿੰਦਰ ਸਿੰਘ ਅਲੂਵਾਲ, ਨਿਰਮਲ ਸਿੰਘ ਸ਼ੇਖ ਮਾਗਾ, ਮੁਖਤਿਆਰ ਸਿੰਘ ਬਾਊਪੁਰ, ਲਖਵਿੰਦਰ ਸਿੰਘ ਆਹਲੀ ਕਲਾਂ, ਭਜਨ ਸਿੰਘ ਭਾਗੋ ਰਾਈਆਂ, ਸੰਤੋਖ ਸਿੰਘ, ਹਰਜੀਤ ਸਿੰਘ ਬੂਸੋਵਾਲ, ਸਤਨਾਮ ਸਿੰਘ ਬੂਸੋਵਾਲ ,ਜੋਗਿੰਦਰ ਕੁਮਾਰ ਬੂਸੋਵਾਲ, ਸੁਰਜਨ ਸਿੰਘ ,ਸ਼ਮਸ਼ੇਰ ਸਿੰਘ, ਪਲਵਿੰਦਰ ਸਿੰਘ, ਗਿਆਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਨੰਬਰਦਾਰਾਂ ਵੱਲੋਂ ਜਥੇ ਨਾਲ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ।