ਬਰਾਮਦ ਕੀਤਾ ਲਾਹਣ ਅਤੇ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਸਮਾਣਾ 29 ਅਕਤੂਬਰ 2025 : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਾਜਾਇਜ਼ ਸ਼ਰਾਬ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਚੌਂਕੀ ਮਵੀ ਕਲਾਂ ਦੀ ਪੁਲਿਸ ਟੀਮ ਨੇ ਅਹਿਮ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ 200 ਲੀਟਰ ਲਾਹਣ ਸਮੇਤ ਗ੍ਰਿਫ਼ਤਾਰ ਕੀਤਾ ਹੈ , ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਇਹ ਲਾਹਣ ਨਾਜਾਇਜ਼ ਸ਼ਰਾਬ ਤਿਆਰ ਕਰਨ ਲਈ ਵਰਤ ਰਿਹਾ ਸੀ , ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ