ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਮਨਾਇਆ ਜਾਵੇਗਾ ਗੁਰਪੁਰਬ- ਡਾ. ਵਿਵੇਕ
ਜਗਰਾਉਂ (ਦੀਪਕ ਜੈਨ)ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼ੁਭ ਦਿਹਾੜਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਲੋਪੋ ਡਾਲਾ ਅਗਵਾੜ ਵਿਖੇ ਆਉਣ ਵਾਲੀ 5 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਡਾ. ਵਿਵੇਕ ਨੇ ਦੱਸਿਆ ਕਿ ਇਸ ਪਵਿੱਤਰ ਮੌਕੇ ਤੇ ਸੰਗਤਾਂ ਲਈ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਰੱਖੇ ਗਏ ਹਨ।ਇਸ ਦਿਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਇਸ ਤੋਂ ਬਾਅਦ ਗੁਰੂ ਦਾ ਲੰਗਰ ਵਰਤਾਇਆ ਜਾਵੇਗਾ। ਸ਼ਾਮ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਸਥਾਨਕ ਪ੍ਰਬੰਧਕ ਨਛੱਤਰ ਸਿੰਘ, ਕੁਲਵੰਤ ਸਿੰਘ, ਸਤਨਾਮ ਸਿੰਘ, ਰੋਸ਼ਨ ਸਿੰਘ, ਜੱਸਾ ਸਿੰਘ, ਸੁਰਜਨ ਸਿੰਘ, ਗੋਬਿੰਦ ਸਿੰਘ, ਧਰਮਾ ਸਿੰਘ, ਮੰਗਾ ਸਿੰਘ, ਚਰਨ ਸਿੰਘ, ਸੋਮਨਾਥ, ਤਰਸੇਮ ਸਿੰਘ, ਹਰਦੀਪ ਸਿੰਘ ਟਿੱਕਾ ਅਤੇ ਪਿੰਦਾ ਸਿੰਘ ਹਾਜ਼ਰ ਰਹੇ। ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ