ਗੰਨੇ ਦੀ ਬਕਾਇਆ ਰਾਸ਼ੀ ਅਤੇ ਨਵੀਂ ਰੇਟ ਦੇ ਨੋਟੀਫਿਕੇਸ਼ਨ ਸਬੰਧੀ ਕਿਸਾਨਾਂ ਨੇ ਘੇਰਿਆ ਡੀਸੀ ਦਫਤਰ 
 
ਰੋਹਿਤ ਗੁਪਤਾ 
ਗੁਰਦਾਸਪੁਰ :
ਸਰਕਾਰ ਅਤੇ ਕੋਪਰੇਟਿਵ ਸ਼ੁਗਰ ਮਿਲਾਂ ਦੇ ਵੱਲ ਗੰਨੇ ਦੀ ਰਹਿੰਦੀ 83 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਗੰਨੇ ਦੀ ਨਵੀਂ ਫਲਸ ਦੇ ਨਵੇਂ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਲੈ ਕੇ ਕਿਸਾਨਾਂ ਨੇ ਅੱਜ ਫੇਰ ਡੀਸੀ ਦਫਤਰ ਮੂਹਰੇ ਵਿਸ਼ਾਲ ਧਰਨਾ ਦਿੱਤਾ । ਮਾਝਾ ਸੰਘਰਸ਼ ਕਮੇਟੀ ਦੇ ਬੈਨਰ ਤਲੇ ਦਿੱਤੇ ਗਏ ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹੜਾਂ ਕਾਰਨ ਇਸ ਵਾਰ ਗੰਨੇ ਦੀ ਕਾਫੀ ਫਸਲ ਖਰਾਬ ਵੀ ਹੋਈ ਹੈ , ਅਤੇ ਰਹਿੰਦੀ ਖੁੰਦੀ ਫਸਲ ਜੋ ਪੱਕ ਕੇ ਪੂਰੀ ਤਰ੍ਹਾਂ ਤਿਆਰ ਹੈ ਨੂੰ ਥੋੜੇ ਦਿਨਾਂ ਵਿੱਚ ਹੀ ਕਿਸਾਨ ਗੰਨਾ ਮਿੱਲਾਂ ਵਿੱਚ ਲੈ ਕੇ ਜਾਣਾ ਸ਼ੁਰੂ ਕਰ ਦੇਣਗੇ  ਪਰ ਸਰਕਾਰ ਵੱਲੋਂ ਅਜੇ ਤੱਕ ਗੰਨੇ ਦੀ ਫਸਲ ਦੇ ਨਵੇਂ ਰੇਟ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ ਜਦਕਿ ਗੁਆਂਡੀ ਰਾਜਾਂ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੇ ਗੰਨੇ ਦਾ  ਨਵੇੱ ਰੇਟ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 
ਉਹਨਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਨਵੇਂ ਰੇਟ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਨਹੀਂ ਤਾਂ ਕਿਸਾਨ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋ ਜਾਣਗੇ