ਪਰਾਲੀ ਪਰੋਟੈਕਸ਼ਨ ਫੋਰਸ' ਦੀ ਟੀਮ ਨੇ ਮੌਕੇ 'ਤੇ ਖੇਤ ਵਿੱਚ ਲੱਗੀ ਅੱਗ ਬੁਝਾਈ
ਪਿੰਡ ਸੁੱਖਾਰਾਜੂ, ਗੋਸਲ ਤੇ ਸ਼ਾਹਪੁਰ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ
ਰੋਹਿਤ ਗੁਪਤਾ
ਗੁਰਦਾਸਪੁਰ, 2 ਨਵੰਬਰ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਪਰਾਲੀ ਪਰੋਟੈਕਸ਼ਨ ਫੋਰਸ' ਦੀ ਟੀਮਾਂ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਫੋਰਸ ਟੀਮ ਵਲੋਂ ਜੇਕਰ ਕਿਸੇ ਖੇਤ ਵਿੱਚ ਲੱਗੀ ਹੋਵੇ ਤਾਂ ਉਸਨੂੰ ਮੌਕੇ 'ਤੇ ਬੁਝਵਾਇਆ ਜਾ ਰਿਹਾ ਹੈ।
ਪਰਾਲੀ ਪਰੋਟੈਕਸ਼ਨ ਫੋਰਸ' ਦੀ ਟੀਮਾਂ ਵਲੋਂ ਪਿੰਡ ਸੁੱਖਾਰਾਜੂ,ਗੋਸਲ ਤੇ ਸ਼ਾਹਪੁਰ ਆਦਿ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਗਿਆ ਤੇ ਨੇੜਲੇ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਾਇਆ ਗਿਆ।
ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ 'ਤੇ ਜਿਲ੍ਹੇ ਅੰਦਰ ਵਿੱਚ ਤਾਇਨਾਤ 'ਪਰਾਲੀ ਪਰੋਟੈਕਸ਼ਨ ਫੋਰਸ' ਦੀਆਂ ਟੀਮਾਂ ਪੂਰੀ ਮਿਹਨਤ ਨਾਲ ਪਿੰਡਾਂ ਵਿੱਚ ਜਾ ਰਹੀਆਂ ਹਨ ਅਤੇ ਕਿਸਾਨਾਂ, ਪੰਚਾਂ ਸਰਪੰਚਾਂ ਤੇ ਮੋਹਤਬਰਾਂ ਨੂੰ ਮਿਲ ਕੇ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 'ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।