SGPC ਪ੍ਰਧਾਨ ਦੀ ਚੋਣ: ਧਾਮੀ ਤੇ ਮਿੱਠੂ ਵਿਚਾਲੇ ਹੋਵੇਗਾ ਮੁਕਾਬਲਾ
ਚੰਡੀਗੜ੍ਹ, 3 ਨਵੰਬਰ 2025- ਐਸਜੀਪੀਸੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੱਜ ਇਜਲਾਸ ਬੁਲਾਇਆ ਗਿਆ ਹੈ। ਬੀਤੇ ਕੱਲ੍ਹ ਅਕਾਲੀ ਦਲ ਦੇ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਇਆ ਗਿਆ। ਉਥੇ ਹੀ ਹੁਣ ਜਾਣਕਾਰੀ ਮਿਲੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਧੜੇ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇ ਕੇ ਨੂੰ ਉਮੀਦਵਾਰ ਬਣਾਇਆ ਗਿਆ ਹੈ।