ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਧਾਮੀ ਨੂੰ 117 ਅਤੇ ਸ. ਕਾਹਨੇਕੇ ਨੂੰ ਮਿਲੀਆਂ 18 ਵੋਟਾਂ, 1 ਵੋਟ ਹੋਈ ਰੱਦ
ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ
ਅੰਮ੍ਰਿਤਸਰ, 3 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 136 ਵੋਟਾਂ ਵਿੱਚੋਂ 117 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ, ਜਦਕਿ 1 ਵੋਟਾਂ ਰੱਦ ਹੋਈ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹੇ।
ਜਨਰਲ ਇਜਲਾਸ ਦੌਰਾਨ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਤੇ ਸ. ਮਿੱਠੂ ਸਿੰਘ ਕਾਹਨੇਕੇ ਸ਼ਾਮਲ ਹਨ।
ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਦੀ ਸੇਵਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ ਅਨੁਸਾਰ ਨਿਭਾਉਣ ਦਾ ਯਤਨ ਕਰਨਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪਹਿਲੀ ਤਰਜੀਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਕੌਮੀ ਪੱਧਰ ’ਤੇ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਹੋਰ ਸਰਾਵਾਂ ਉਸਾਰਨ ਲਈ ਸ਼ੁਰੂ ਕੀਤੇ ਜਾ ਰਹੇ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਆਪਣੇ ’ਚ ਮੁੜ ਭਰੋਸਾ ਜਤਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਲੀਡਰਸ਼ਿਪ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮਰਪਣ ਭਾਵਨਾ ਨਾਲ ਪੰਥਕ ਕਾਰਜਾਂ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਵਿੱਖ ਦੀਆਂ ਤਰਜ਼ੀਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਖੇਤਰ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਕਾਬਲਾ ਪ੍ਰੀਖਿਆਵਾਂ ਲਈ ਚੱਲ ਰਹੇ ਕੇਂਦਰਾਂ ਦੇ ਨਿਯਮਾਂ ਵਿਚ ਸੋਧ ਕਰਦਿਆਂ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਮੌਜੂਦਾ ਸਮੇਂ ਕਿਉਂਕਿ ਪ੍ਰਸ਼ਾਸਨਿਕ ਸੇਵਾਵਾਂ ਵਿਚ ਸਿੱਖ ਨੌਜੁਆਨਾਂ ਦੀ ਸ਼ਮੂਲੀਅਤ ਕੌਮੀ ਹਿੱਤਾਂ ਲਈ ਜ਼ਰੂਰੀ ਹੈ, ਇਸ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਦੇ ਕੇਂਦਰਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਐਨਡੀਏ ਲਈ ਭਾਵੇਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦੇ ਸਕੂਲਾਂ/ਕਾਲਜਾਂ ਵਿਚ ਮੁੱਢਲੇ ਤੌਰ ’ਤੇ ਤਿਆਰੀ ਕਰਵਾਈ ਜਾ ਰਹੀ ਹੈ, ਪਰ ਹੁਣ ਇਸ ਲਈ ਬਹਾਦਰਗੜ੍ਹ ਵਿਖੇ ਚਲਦੀ ਅਕੈਡਮੀ ਦਾ ਵੀ ਵਿਸਥਾਰ ਕਰਾਂਗੇ।
ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ, ਜਿਥੇ ਉਨ੍ਹਾਂ ਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਸਤਿਕਾਰ ਕੀਤਾ ਗਿਆ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ।
ਐਡਵੋਕੇਟ ਧਾਮੀ ਨੇ ਨਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤੀ ਅਤੇ ਮਜੀਦ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਕੀਤੀ ਗਈ। ਐਡਵੋਕੇਟ ਧਾਮੀ ਦੇ ਮੁਕਾਬਲੇ ਸ. ਮਿੱਠੂ ਸਿੰਘ ਕਾਹਨੇਕੇ ਦਾ ਨਾਂ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਦੇ ਨਾਂ ਦੀ ਤਾਈਦ ਬੀਬੀ ਪਰਮਜੀਤ ਕੌ੍ਰ ਲਾਂਡਰਾਂ ਅਤੇ ਮਜੀਦ ਸ. ਅਮਰੀਕ ਸਿੰਘ ਸ਼ਾਹਪੁਰ ਨੇ ਕੀਤੀ। ਇਸ ਉਪਰੰਤ ਹੋਈਆਂ ਵੋਟਾਂ ’ਚ ਐਡਵੋਕੇਟ ਧਾਮੀ 117 ਵੋਟਾਂ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਦਾ ਨਾਂ ਸ. ਸੁਰਜੀਤ ਸਿੰਘ ਗੜ੍ਹੀ ਨੇ ਪੇਸ਼ ਕੀਤਾ, ਤਾਈਦ ਸ. ਦਲਜੀਤ ਸਿੰਘ ਭਿੰਡਰ ਅਤੇ ਤਾਈਦ ਮਜੀਦ ਸ. ਅਜਮੇਰ ਸਿੰਘ ਖੇੜਾ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਲਈ ਸ. ਬਲਦੇਵ ਸਿੰਘ ਕਲਿਆਣ ਦਾ ਨਾਂ ਸ. ਰਘਬੀਰ ਸਿੰਘ ਸਹਾਰਨਮਾਜਰਾ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਹਰਪ੍ਰੀਤ ਸਿੰਘ ਗਰਚਾ ਅਤੇ ਮਜੀਦ ਸ. ਸ. ਸੁਰਜੀਤ ਸਿੰਘ ਕੰਗ ਨੇ ਕੀਤੀ। ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਦਾ ਨਾਂ ਸ. ਗੁਰਮੀਤ ਸਿੰਘ ਬੂਹ ਵੱਲੋਂ ਪੇਸ਼ ਕੀਤਾ ਗਿਆ, ਤਾਈਦ ਸ. ਚਰਨਜੀਤ ਸਿੰਘ ਕਾਲੇਵਾਲ ਅਤੇ ਮਜੀਦ ਸ. ਗੁਰਨਾਮ ਸਿੰਘ ਜੱਸਲ ਵੱਲੋਂ ਕੀਤੀ ਗਈ। 11 ਮੈਂਬਰੀ ਅੰਤ੍ਰਿੰਗ ਕਮੇਟੀ ਬਣਾਉਣ ਲਈ ਸ. ਅਮਰਜੀਤ ਸਿੰਘ ਬੰਡਾਲਾ ਨੇ ਤਜਵੀਜ ਪੇਸ਼ ਕੀਤੀ, ਜਿਸ ’ਤੇ ਸ. ਗੁਰਿੰਦਰਪਾਲ ਸਿੰਘ ਗੋਰਾ ਤੇ ਸ. ਗੁਰਪ੍ਰੀਤ ਸਿੰਘ ਝੱਬਰ ਨੇ ਮੋਹਰ ਲਗਾਈ। ਜਨਰਲ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਚਲਾਈ ਗਈ।
ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 136 ਮੈਂਬਰ ਹਾਜ਼ਰ ਸਨ। ਹਾਜ਼ਰ ਮੈਂਬਰਾਂ ਵਿਚ ਚੁਣੇ ਗਏ ਅਹੁਦੇਦਾਰਾਂ ਤੋਂ ਇਲਾਵਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਰ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਬੀਬੀ ਅਮਰਜੀਤ ਕੌਰ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕਿਰਨਵੀਰ ਕੌਰ, ਸ. ਨਤਵੇਜ ਸਿੰਘ ਕਾਉਣੀ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਸੂਬਾ ਸਿੰਘ ਡੱਬਵਾਲਾ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜ਼ੀਰਾ, ਸ. ਗੁਰਮੀਤ ਸਿੰਘ ਬੂਹ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆਂ, ਬੀਬੀ ਜਸਵਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਫੁੰਮਣ ਸਿੰਘ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ. ਮੋਹਨ ਸਿੰਘ ਬੰਗੀ, ਸ. ਸੁਰਜੀਤ ਸਿੰਘ ਰਾਏਪੁਰ, ਸ. ਮਿੱਠੂ ਸਿੰਘ ਕਾਹਨੇਕੇ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਪਰਮਜੀਤ ਕੌਰ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਬੀਬੀ ਹਰਦੀਪ ਕੌਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਨਿਰਮੈਲ ਸਿੰਘ ਜੌਲਾਂ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜਸਵੰਤ ਸਿੰਘ ਪੁੜੈਣ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਮਹਿੰਦਰ ਸਿੰਘ ਹੁਸੈਨਪੁਰਾ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਬਲਦੇਵ ਸਿੰਘ ਕਲਿਆਣ, ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਜੀਤ ਸਿੰਘ ਜਲਾਲ ਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਪੱਟੀ, ਭਾਈ ਮਨਜੀਤ ਸਿੰਘ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਬੀਬੀ ਸਵਰਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ. ਜੰਗ ਬਹਾਦਰ ਸਿੰਘ ਰਾਏ, ਭਾਈ ਅਮਰਜੀਤ ਸਿੰਘ ਚਾਵਲਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਰਘੂਜੀਤ ਸਿੰਘ ਵਿਰਕ, ਸ. ਜਗਤਾਰ ਸਿੰਘ ਰੋਡੇ, ਸ. ਸੁਰਜੀਤ ਸਿੰਘ ਕੰਗ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ ਕਾਦੀਆਂ, ਸ. ਗੁਰਮਿੰਦਰ ਸਿੰਘ ਮਠਾਰੂ, ਸ. ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਵਿੰਦਰ ਕੌਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ ਆਦਿ ਮੌਜੂਦ ਸਨ।