ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਯਾਦਗਾਰ ਸਹੀਦਾਂ ਨਬੀਪੁਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ, 3 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਈ ਦਿਨਾਂ ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ। ਇਸ ਸਿਲਸਿਲੇ ਅਧੀਨ ਮਿਤੀ 02 ਨਵੰਬਰ 2025 ਨੂੰ ਗੁਰਦੁਆਰਾ ਯਾਦਗਾਰ ਸਹੀਦਾਂ, ਨਬੀਪੁਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਸਰਦਾਰ ਨਰਿੰਦਰ ਸਿੰਘ, ਪ੍ਰਧਾਨ ਗੁਰਦੁਆਰਾ ਯਾਦਗਾਰ ਸਹੀਦਾਂ ਨਬੀਪੁਰ ਨੇ ਕੀਤੀ।
ਨਗਰ ਕੀਰਤਨ ਗੁਰਦੁਆਰਾ ਸਾਹਿਬ ਨਬੀਪੁਰ ਤੋਂ ਆਰੰਭ ਹੋ ਕੇ ਹਰਦੋਛਨੀ ਰੋਡ ਰਾਹੀਂ ਹਯਾਤਨਗਰ, ਸਿੱਧੜਾਂ ਜਮੀਰਾਂ, ਬੱਬਰੀ, ਜੀਵਨਵਾਲ-ਬੱਬਰੀ ਗੁਰਦੁਆਰਾ ਸਾਹਿਬ, ਬੱਬਰੀ ਬਾਈਪਾਸ ਅਤੇ ਕਲਾਨੌਰ ਰੋਡ ਰਾਹੀਂ ਹੁੰਦਾਂ ਹੋਇਆ ਵਾਪਸ ਗੁਰਦੁਆਰਾ ਸਾਹਿਬ ਨਬੀਪੁਰ ਵਿਖੇ ਸਮਾਪਤ ਹੋਇਆ।
ਰਸਤੇ ਵਿੱਚ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦੀ ਸੰਗਤ ਲਈ ਚਾਹ-ਪਕੌੜੇ, ਦੁੱਧ ਅਤੇ ਹੋਰ ਪਦਾਰਥਾਂ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ।
ਇਸ ਨਗਰ ਕੀਰਤਨ ਦੌਰਾਨ ਬੱਚਿਆਂ ਅਤੇ ਨੌਜਵਾਨ ਸੰਗਤਾਂ ਵੱਲੋਂ ਸ਼ਾਨਦਾਰ ਘੱਤਕਾ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਹਾਜ਼ਰ ਸੰਗਤ ਦਾ ਮਨ ਮੋਹ ਲਿਆ। ਨੌਜਵਾਨਾਂ ਦੇ ਜੋਸ਼ ਤੇ ਬੱਚਿਆਂ ਦੀ ਉਤਸ਼ਾਹ ਭਰੀ ਭਾਗੀਦਾਰੀ ਦੇ ਦਰਸ਼ਨ ਕਰ ਸੰਗਤਾਂ ਨੇ ਖੁਸ਼ੀ ਅਤੇ ਸ਼ਰਧਾ ਨਾਲ ਬੋਲੇ ਸੋ ਨਿਹਾਲ… ਸਤ ਸ੍ਰੀ ਅਕਾਲ ਦੀ ਗੂੰਜ ਨਾਲ ਪੂਰੇ ਮਾਹੌਲ ਨੂੰ ਰੂਹਾਨੀ ਰੰਗਾਂ ਨਾਲ ਰੰਗ ਦਿੱਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚਾ ਮਿਤੀ 03 ਨਵੰਬਰ ਨੂੰ ਗੁਰਦੁਆਰਾ ਸਾਹਿਬ ਨਬੀਪੁਰ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ ਕੀਤਾ ਗਿਆ ਹੈ, ਜਿਸ ਦੇ ਭੋਗ 05 ਨਵੰਬਰ ਨੂੰ ਪੈਣਗੇ। ਭੋਗ ਉਪਰੰਤ ਗੁਰਬਾਣੀ ਕਥਾ ਤੇ ਕੀਰਤਨ ਰਾਹੀਂ ਰਾਗੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ। ਬਾਅਦ ਵਿੱਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।
ਇਸ ਪਵਿੱਤਰ ਨਗਰ ਕੀਰਤਨ ਵਿੱਚ ਬਹੁਤ ਸਾਰੀਆਂ ਸੰਗਤਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਕੁਲਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ,ਪਰਮਜੀਤ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਸਮੇਤ ਨੌਜਵਾਨਾਂ ਅਤੇ ਬੀਬੀਆਂ ਨੇ ਵੀ ਸ਼ਰਧਾ ਨਾਲ ਹਿੱਸਾ ਲਿਆ l