ਵੱਡੀ ਖ਼ਬਰ: ਰਾਜਾ ਵੜਿੰਗ SC ਕਮਿਸ਼ਨ ਅੱਗੇ ਨਹੀਂ ਹੋਣਗੇ ਪੇਸ਼
ਰਵੀ ਜੱਖੂ
ਚੰਡੀਗੜ੍ਰ, 6 ਨਵੰਬਰ 2025- ਐਸਸੀ ਕਮਿਸ਼ਨ ਪੰਜਾਬ ਦੇ ਵੱਲੋਂ ਤਲਬ ਕੀਤੇ ਗਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਕਮਿਸ਼ਨ ਅੱਗੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਅਨੁਸਾਰ, ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਰੀਟਰਨਿੰਗ ਅਫ਼ਸਰ ਅਤੇ ਵੜਿੰਗ ਨੂੰ SC ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਵੱਲੋਂ ਤਲਬ ਕੀਤਾ ਗਿਆ ਸੀ।