ਕੈਂਸਰ ਲਾਇਲਾਜ ਨਹੀਂ- ਲੱਛਣਾਂ ਦਾ ਸਮੇਂ-ਸਿਰ ਪਤਾ ਲਾਉਣਾ ਜ਼ਰੂਰੀ : ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 7 ਨਵੰਬਰ 2025: ਸਿਵਲ ਸਰਜਨ ਡਾ ਤਪਿੰਦਰਜੋਤ ਦੀ ਅਗਵਾਈ ਵਿੱਚ ਸਿਹਤ ਵਿਭਾਗ ਬਠਿੰਡਾ ਵੱਲੋਂ ਅੱਜ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਜੀ.ਐਨ.ਐਮ ਸਕੂਲ ਦੀਆਂ ਨਰਸਿੰਗ ਵਿਦਿਆਰਥਣਾਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਮਕਸਦ ਲੋਕਾਂ ਨੂੰ ਕੈਂਸਰ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਜਾਣੂ ਕਰਵਾਉਣਾ ਸੀ। ਇਸ ਰੈਲੀ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ, ਡਾ ਵੰਦਨਾ ਮਿੱਢਾ, ਡਾ ਪੁਨੀਤ, ਡਾ ਜਸ਼ਨ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਜ਼ਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਬੀ.ਈ.ਈ ਪਵਨਜੀਤ ਕੌਰ, ਸੁਖਵਿਦੰਰ ਸਿੰਘ ਅਤੇ ਕਰਨ ਆਦਿ ਹਾਜ਼ਰ ਸਨ।
ਇਸ ਦੌਰਾਨ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਅੱਜ ਜਿਲ੍ਹੇ ਦੇ ਸਾਰੇ ਸਿਹਤ ਸਟਾਫ਼ ਵੱਲੋਂ ਵੱਖ-ਵੱਖ ਜਗ੍ਹਾ ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣ, ਇਲਾਜ ਅਤੇ ਪ੍ਰਹੇਜ਼ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਕੈਂਸਰ ਦੀ ਜਲਦੀ ਪਹਿਚਾਣ ਕਰ ਲੈਂਦੇ ਹਾਂ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਸਬੰਧੀ ਕੋਈ ਵੀ ਨਿਸ਼ਾਨੀਆਂ ਨਜ਼ਰ ਆਉਂਦੀਆਂ ਹਨ ਤਾਂ ਜਲਦੀ ਤੋਂ ਜਲਦੀ ਮਾਹਿਰ ਡਾਕਟਰ ਦੀ ਸਲਾਹ ਲਵੋ।
ਉਨ੍ਹਾਂ ਕਿਹਾ ਕਿ ਬਦਲ ਰਹੀ ਜੀਵਨ ਸ਼ੈਲੀ ਅਤੇ ਸਾਡੇ ਰੋਜ਼ਾਨਾ ਦੇ ਖਾਣ ਪੀਣ ਦੇ ਲਾਈਫ ਸਟਾਈਲ ਵਿੱਚ ਤਬਦੀਲੀ ਆਉਣ ਨਾਲ ਕੈਂਸਰ ਵਰਗੀਆ ਬਿਮਾਰੀਆਂ ਚ ਵਾਧਾ ਹੋ ਰਿਹਾ ਹੈ। ਤੰਬਾਕੂ, ਬੀੜੀ, ਸਿਗਰਟ ਦੇ ਸੇਵਨ ਕਾਰਨ ਮੂੰਹ, ਫੇਫੜੇ ਅਤੇ ਪੇਟ ਦਾ ਕੈਂਸਰ ਹੋ ਸਕਦਾ ਹੈ। ਉਨਾਂ ਦੱਸਿਆ ਕਿ ਔਰਤਾਂ ਅਤੇ ਮਰਦਾਂ ਵਿੱਚ ਕਿਸੇ ਵੀ ਅੰਗ ਦਾ ਕੈਂਸਰ ਹੋ ਸਕਦਾ ਹੈ, ਪਰ ਔਰਤਾਂ ਵਿੱਚ ਜਿਆਦਾਤਰ ਛਾਤੀ, ਬੱਚੇਦਾਨੀ ਦਾ ਕੈਂਸਰ ਹੁੰਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਇਸ ਲਈ ਛਾਤੀ ਜਾਂ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਗਿਲਟੀ ਦਾ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਰਨ ਦੀ ਕਿਰਿਆ ਵਿੱਚ ਬਦਲਾਵ, ਲਗਾਤਾਰ ਖੰਘ ਅਤੇ ਆਵਾਜ਼ ਵਿੱਚ ਭਾਰੀਪਣ, ਮਾਹਵਾਰੀ ਵਿੱਚ ਜ਼ਿਆਦਾ ਖੂਨ ਪੈਣਾ ਅਤੇ ਮਾਹਵਾਰੀ ਤੋ ਇਲਾਵਾ ਖੂਨ ਪੈਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਜੇਕਰ ਇਸ ਦਾ ਸਹੀ ਸਮੇ ਸਿਰ ਚੈਕਅੱਪ ਕਰਵਾ ਲਿਆ ਜਾਵੇ ਤਾ ਇਸ ਤੋ ਬਚਿਆ ਜਾ ਸਕਦਾ ਹੈ।
ਇਸ ਮੌਕੇ ਕੈਂਸਰ ਹੋਣ ਲਈ ਜਿੰਮੇਵਾਰੀ ਮੁੱਢਲੇ ਕਾਰਨਾਂ ਦੇ ਖਾਤਮੇ ਉਤੇ ਜ਼ੋਰ ਦਿੰਦਿਆ ਕਿਹਾ ਕਿ ਫਸਲਾਂ ਉਤੇ ਜਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ, ਫਾਸਟ ਫੂਡ, ਤੰਬਾਕੂ ਅਤੇ ਸ਼ਰਾਬ ਦਾ ਸੇਵਨ ਨਾ ਕੀਤਾ ਜਾਵੇ। ਕੈਸਰ ਅਤੇ ਇਸ ਦੇ ਮੁੱਢਲੇ ਲੱਛਣਾਂ ਦੀ ਪਹਿਚਾਣ ਰੱਖਦਿਆਂ ਸਮੇ ਆਪਣੀ ਜਾਂਚ ਸਮੇ ਸਿਰ ਕਰਵਾਉਦੇ ਰਹਿਣਾ ਚਾਹੀਦਾ ਹੈ। ਆਪਣੀ ਰੋਜ਼ਾਨਾ ਖੁਰਾਕ ਵਿੱਚ ਫਲਾਂ, ਹਰੀਆ ਸਬਜ਼ੀਆਂ, ਦਾਲਾਂ, ਅਨਾਜ ਦਾ ਸੇਵਨ ਜਰੂਰ ਕਰੋ। ਸਵੇਰ ਦੀ ਸੈਰ ਅਤੇ ਸਰੀਰਿਕ ਕਸਰਤ ਵੀ ਕਰੋ। ਉਹਨਾਂ ਕਿਹਾ ਕਿ ਸਮੇਂ ਸਿਰ ਚੇਤਨ ਹੋਣ ਨਾਲ ਕੈਸਰ ਤੋ ਬਚਿਆ ਜਾ ਸਕਦਾ ਹੈ।ਜਿਆਦਾਤਰ ਲੌਕ ਦੂਸਰੀ ਜਾਂ ਤੀਸਰੀ ਸਟੇਜ ਵਿੱਚ ਡਾਕਟਰ ਕੋਲ ਚੈਕਅੱਪ ਲਈ ਆਉਂਦੇ ਹਨ। ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਲੱਛਣ ਨਜ਼ਰ ਆਉਣ ਤਾ ਤਰੁੰਤ ਨੇੜ ਦੇ ਹਸਪਤਾਲ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਤੋ ਇਲਾਵਾ ਟੌਲ ਫਰੀ ਨੰਬਰ ਤੋ 104 ਤੋ ਜਾਣਕਾਰੀ ਪ੍ਰਾਪਤ ਕੀਤੀ ਜਾਸਕਦੀ ਹੈ।
ਉਨ੍ਹਾਂ ਦੱਸਿਆ ਕਿ 30 ਸਾਲ ਦੀ ਉਮਰ ਤੋ ਬਾਅਦ ਸਾਲ ਵਿੱਚ ਇੱਕ ਵਾਰ ਆਪਣੀ ਮੈਡੀਕਲ ਜਾਂਚ ਕਰਵਾਉਦੇ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਪੰਜਾਬ ਰਾਜ ਦੇ ਉਹ ਵਸਨੀਕ ਜਿਹੜੇ ਕੈਸਰ ਦੀ ਬੀਮਾਰੀ ਤੋ ਪੀੜਤ ਹਨ, ਨੂੰ 1.5 ਲੱਖ ਰੁਪਏ ਤੱਕ ਦਾ ਇਲਾਜ ਸਰਕਾਰੀ ਅਤੇ ਪ੍ਰਵਾਨਿਤ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਅਧੀਨ ਵੀ ਕੈਂਸਰ ਦਾ ਇਲਾਜ ਮੁਫਤ ਕਰਵਾਇਆ ਜਾ ਸਕਦਾ