ਲੋਕਾਂ ਦੀ ਸਹੂਲਤ ਲਈ ਪਾਸਪੋਰਟ ਨਾਲ ਸਬੰਧਤ ਸੇਵਾਵਾਂ ਲਈ ਆਵੇਗੀ ਮੋਬਾਇਲ ਵੈਨ
ਨਵਾਂਸ਼ਹਿਰ ਦੇ ਤਹਿਸੀਲ ਕੰਪਲੈਕਸ ’ਚ 10 ਤੋਂ 12 ਨਵੰਬਰ ਤੱਕ ਉਬਲਬਧ ਰਹੇਗੀ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਇਲ ਵੈਨ : ਖੇਤਰੀ ਪਾਸਪੋਰਟ ਅਧਿਕਾਰੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 7 ਨਵੰਬਰ 2025
ਖੇਤਰੀ ਪਾਸਪੋਰਟ ਦਫਤਰ ਜਲੰਧਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਨਾਗਰਿਕਾਂ ਨੂੰ ਪਾਸਪੋਰਟ ਅਰਜੀਆਂ ਜਮ੍ਹਾਂ ਕਰਵਾਉਣ ਲਈ ਸਹੂਲਤ ਪ੍ਰਦਾਨ ਕਰਦਿਆਂ ਨਵਾਂਸ਼ਹਿਰ ਦੇ ਤਹਿਸੀਲ ਕੰਪਲੈਕਸ ਵਿਖੇ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਇਲ ਵੈਨ ਭੇਜੀ ਜਾ ਰਹੀ ਹੈ ਜੋ ਪਾਸਪੋਰਟ ਨਾਲ ਸਬੰਧਤ ਸੇਵਾਵਾਂ ਉਪਲੱਬਧ ਕਰਵਾਏਗੀ। ਖੇਤਰੀ ਪਾਸਪੋਰਟ ਅਧਿਕਾਰੀ ਯਸ਼ ਪਾਲ ਨੇ ਇਸ ਸਬੰਧ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਸਪੋਰਟ ਸੇਵਾ ਆਰ.ਪੀ.ਓ. ਮੋਬਾਇਲ ਵੈਨ 10 ਤੋਂ 12 ਨਵੰਬਰ (ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ) ਤੱਕ ਤਹਿਸੀਲ ਕੰਪਲੈਕਸ ਵਿਖੇ ਉਪਲਬਧ ਰਹੇਗੀ। ਉਨ੍ਹਾਂ ਕਿਹਾ ਕਿ ਜੋ ਬਿਨੈਕਾਰ ਪਾਸਪੋਰਟ ਲਈ ਅਰਜੀ ਦੇਣਾ ਚਾਹੁੰਦੇ ਹਨ ਉਹ ਆਨਲਾਈਨ ਅਰਜੀ ਫਾਰਮ ਭਰ ਕੇ ਅਧਿਕਾਰਤ ਪੋਰਟਲ www.passportindia.gov.in ਤੋਂ ਅਪਾਇੰਟਮੈਂਟ ਬੁੱਕ ਕਰਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।