ਵਿਧਾਇਕਾ ਮਾਣੂੰਕੇ ਨੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਵੰਡਿਆ 60.33 ਲੱਖ ਦਾ ਮੁਆਵਜ਼ਾ
-ਕਿਹਾ : ਪੰਜਾਬ ਸਰਕਾਰ ਲੱਖਾਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਹੈ
ਜਗਰਾਉਂ, 7 ਨਵੰਬਰ 2025- ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕਾ ਜਗਰਾਉਂ ਨਾਲ ਸਬੰਧਿਤ ਪਿੰਡ ਕੰਨੀਆਂ ਹੁਸੈਨੀ, ਮਧੇਪੁਰ ਆਦਿ ਪਿੰਡਾਂ ਦੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ 60.33 ਲੱਖ ਰੁਪਏ ਦੇ ਚੈਕ ਤਕਸੀਮ ਕੀਤੇ ਗਏ। ਇਸ ਮੌਕੇ ਬੋਲਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਜੋ ਕਿਸਾਨ ਭਰਾਵਾਂ ਨਾਲ ਵਾਅਦਾ ਕੀਤਾ ਗਿਆ ਸੀ, ਕਿ ਹੜ੍ਹਾਂ ਕਾਰਨ ਜਿੰਨਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ, ਉਹਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ, ਅੱਜ ਪੂਰਾ ਕਰ ਦਿੱਤਾ ਗਿਆ ਹੈ। ਕਿਉਂਕਿ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਹੇਠ ਹਰ ਵਰਗ ਦੇ ਹਿੱਤਾਂ ਲਈ ਫਿਕਰਮੰਦ ਹੈ ਅਤੇ ਹਰ ਇੱਕ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੈ ਅਤੇ ਕਿਸੇ ਵੀ ਪਰਿਵਾਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕਰਕੇ ਸੂਬੇ ਦੇ ਲੱਖਾਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਹੈ ਅਤੇ ਜੋ ਨਸ਼ਿਆਂ ਦੀ ਮਾਰ ਕਾਰਨ ਪ੍ਰਭਾਵਿਤ ਹੋਏ ਹਨ, ਉਹਨਾਂ ਦਾ ਵੀ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਹਾਲਤ ਵੱਡੇ ਪੱਧਰ ਤੇ ਉਪਰਾਲੇ ਕਰਕੇ ਸੁਧਾਰੀ ਗਈ ਹੈ, ਲੋਕਾਂ ਨੂੰ 600 ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਕੇ ਬਿਜਲੀ ਦੇ ਨਵੇਂ 66 ਕੇਵੀ ਗਰਿੱਡਾਂ ਦੀ ਉਸਾਰੀ ਕੀਤੀ ਗਈ ਹੈ, ਨਵੇਂ 11 ਕੇਵੀ ਫੀਡਰ ਚਾਲੂ ਕੀਤੇ ਗਏ ਹਨ, ਪਿੰਡਾਂ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਨਵੀਨੀਕਰਨ ਕੀਤਾ ਜਾ ਰਿਹਾ ਹੈ, ਸ਼ਗਮ ਸਕੀਮ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਆਂਗਨਵਾੜੀ ਸੈਂਟਰਾਂ ਲਈ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ, ਔਰਤਾਂ ਲਈ ਬੱਸ ਸਫਰ ਮੁਫਤ ਹੈ, 56 ਹਜ਼ਾਰ ਤੋਂ ਵੀ ਜ਼ਿਆਦਾ ਪੜ੍ਹੇ-ਲਿਖੇ ਬੇਰੁਜ਼ਗਾਰ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਰੋਜ਼ਾਨਾਂ ਸੜਕਾਂ ਉਪਰ ਹੁੰਦੇ ਹਾਦਸਿਆਂ ਨੂੰ ਰੋਕਣ ਲਈ 'ਸੜਕ ਸੁਰੱਖਿਆ ਫੋਰਸ' ਦੀ ਭਰਤੀ ਕਰਕੇ ਤੈਨਾਤੀ ਕੀਤੀ ਗਈ ਹੈ, ਜਿਸ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਕਮੀ ਆਈ ਹੈ, ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੇਲੇ ਕਰਵਾਏ ਗਏ ਹਨ, ਪਿੰਡਾਂ ਵਿੱਚ ਅਤਿ-ਆਧੁਨਿਕ ਪਾਰਕਾਂ ਬਣਾਈਆਂ ਜਾ ਰਹੀਆਂ ਹਨ, ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ।
ਵਿਧਾਇਕਾ ਮਾਣੂੰਕੇ ਨੇ ਹੋਰ ਆਖਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਖਿਆਲ ਰੱਖ ਰਹੀ ਹੈ ਅਤੇ ਪੰਜਾਬ ਹੁਣ ਲੀਹੇਂ ਤੁਰਨਾਂ ਸ਼ੁਰੂ ਹੋ ਗਿਆ ਹੈ ਅਤੇ ਰੰਗਲਾ ਪੰਜਾਬ ਬਨਾਉਣ ਲਈ ਉਪਰਾਲੇ ਜਾਰੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਡੀ.ਐਮ. ਕਰਨਦੀਪ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ, ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ, ਬਿਕਰਮਜੀਤ ਸਿੰਘ 'ਵਿੱਕੀ ਥਿੰਦ', ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਧਰਮਿੰਦਰ ਸਿੰਘ ਧਾਲੀਵਾਲ, ਮੀਡੀਆ ਕੋਆਰਡੀਨੇਟਰ ਅਮਰਦੀਪ ਸਿੰਘ ਟੂਰੇ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਕੰਵਰਪਾਲ ਸਿੰਘ, ਕਰਮਜੀਤ ਸਿੰਘ ਕੈਂਥ, ਐਡਵੋਕੇਟ ਕਰਮ ਸਿੰਘ, ਵਾਹਿਗੁਰੂ ਪਾਲ ਸਿੰਘ ਸ਼ੇਰਪੁਰ, ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਕਮਲਜੀਤ ਸਿੰਘ ਕਮਾਲਪੁਰਾ, ਪਰਮਿੰਦਰ ਸਿੰਘ ਹਠੂਰ, ਬਲਦੇਵ ਸਿੰਘ ਬਰਸਾਲ, ਤਰਸੇਮ ਸਿੰਘ ਅਲੀਗੜ, ਸ਼ਮਸ਼ੇਰ ਸਿੰਘ ਗਿੱਦੜਵਿੰਡੀ, ਜਨਪ੍ਰੀਤ ਸਿੰਘ ਪਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਸੁਪਰਡੈਂਟ ਬਿਕਰਮ ਪਾਲ, ਪੰਚ ਜਗਸੀਰ ਸਿੰਘ ਗਾਲਿਬ ਰਣ ਸਿੰਘ, ਗੁਰਦੇਵ ਸਿੰਘ, ਮਨਿੰਦਰ ਸਿੰਘ ਬਰਾੜ, ਸਤਨਾਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਲੰਟੀਅਰ ਵੀ ਹਾਜ਼ਰ ਸਨ।