ਪੰਜਾਬ ਦੇ ਲੋਕ 2027 ਦੀਆਂ ਚੋਣਾਂ 'ਚ ਭਾਜਪਾ ਨੂੰ ਚੁਣਨਗੇ : ਸੈਣੀ
ਪਿੰਡ ਜੜੌਤ, ਧੀਰੇਮਾਜਰਾ ਤੇ ਮੀਰਪੁਰਾ ਤੋਂ ਵੱਡੀ ਗਿਣਤੀ ਲੋਕ ਭਾਜਪਾ 'ਚ ਹੋਏ ਸ਼ਾਮਲ
ਮਲਕੀਤ ਸਿੰਘ ਮਲਕਪੁਰ
ਲਾਲੜੂ 8 ਨਵੰਬਰ 2025: ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਉੱਘੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵੱਲੋਂ ਆਪਣੀ ਟੀਮ ਨਾਲ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਉਤੇ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਲੋਕ ਦੂਜੀਆਂ ਪਾਰਟੀਆਂ ਛੱਡ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਦੀ ਅਗਵਾਈ ਵਿੱਚ ਅੱਜ ਲਾਲੜੂ ਦੇ ਪਿੰਡ ਜੜੋਤ, ਧੀਰੇਮਾਜਰਾ, ਮੀਰਪੁਰਾ ਤੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੋਕ ਭਾਜਪਾ ਵਿੱਚ ਸ਼ਾਮਿਲ ਹੋਏ। ਸ਼੍ਰੀ ਸੈਣੀ ਨੇ ਪਿੰਡਾਂ ਵਿੱਚ ਪਹੁੰਚ ਕੇ ਗੁਰਪ੍ਰੀਤ ਸਿੰਘ, ਗੁਰਜਿੰਦਰ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ, ਰਾਜੇਸ਼ ਸਿੰਘ, ਜੀਵਨ ਸਿੰਘ, ਹਰਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਰਾਜਵੀਰ ਸਿੰਘ, ਜਗਦੀਪ ਸਿੰਘ, ਰਾਮ ਸਰੂਪ, ਬਲਦੀਪ ਸਿੰਘ, ਰਾਜ ਕੁਮਾਰ, ਸਤਨਾਮ ਸਿੰਘ, ਆਤਮਾ ਰਾਮ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਪਿੰਡਾਂ ਦੇ ਵਾਸੀਆਂ ਦਾ ਭਾਜਪਾ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਲੋਕਾਂ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਭਾਜਪਾ ਨੂੰ ਹੀ ਇੱਕ ਵਿਕਲਪ ਵਜੋਂ ਚੁਣਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਜੋ ਸੇਵਾ ਲਗਾਈ ਗਈ ਹੈ, ਉਸ ਉੱਤੇ ਪਹਿਰਾ ਦਿੰਦਿਆਂ ਉਨ੍ਹਾਂ ਵੱਲੋਂ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਭਾਜਪਾ ਦੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸ਼੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਸ਼ਹਿਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਦੇ ਵਿਕਾਸ ਵੱਲ ਵਧ ਧਿਆਨ ਦੇ ਰਹੀ ਹੈ। ਕਿਉਂਕਿ ਦੇਸ਼ ਦੀ 70 ਪ੍ਰਤੀਸ਼ਤ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ। ਇਸ ਮੌਕੇ ਉਨ੍ਹਾਂ ਨਾਲ ਰਾਜਪਿੰਦਰ ਸਿੰਘ ਰਾਜੂ , ਹਰਪ੍ਰੀਤ ਸਿੰਘ ਟਿੰਕੂ, ਹਰਦੀਪ ਸਿੰਘ, ਦਵਿੰਦਰ ਧਨੌਨੀ, ਮੇਜਰ ਪਰਾਗਪੁਰ , ਪੁਸ਼ਪਿੰਦਰ ਮਹਿਤਾ,ਗੁਲਜ਼ਾਰ ਸਿੰਘ ,ਟਿਵਾਣਾ ,ਸੰਨਤ ਭਾਰਦਵਾਜ ਅਤੇ ਹੋਰ ਪਤਵੰਤੇ ਮੌਜ਼ੂਦ ਸਨ।