ਲੁਧਿਆਣਾ: ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ 2 ਦੋਸ਼ੀ ਕਾਬੂ
7 ਮੋਬਾਇਲ ਫੋਨ ਤੇ 01 ਮੋਟਰਸਾਈਕਲ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 8 ਨਵੰਬਰ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ ਅਤੇ ਰੁਪਿੰਦਰ ਸਿੰਘ ਆਈ.ਪੀ.ਐਸ ਡਿਪਟੀ ਕਮਿਸ਼ਨਰ ਸਿਟੀ ਦਿਹਾਤੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮਾਂ ਦੀ ਪਾਲਣਾ ਹਿੱਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ 2 ਦੋਸ਼ੀ ਕਾਬੂ ਕਰਕੇ 01 ਮੋਟਰਸਾਇਕਲ ਤੇ 7 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ, ਸਮੀਰ ਵਰਮਾ ਪੀ.ਪੀ.ਐਸ/ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਲੁਧਿਆਣਾ ਅਤੇ ਅਨਿਲ ਕੁਮਾਰ ਭਨੋਟ ਪੀ.ਪੀ.ਐਸ/ਸਹਾਇਕ ਕਮਿਸ਼ਨਰ ਪੁਲਿਸ ਕੇਂਦਰੀ ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 02, ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਟੀਮ ਨੇ 07 ਨਵੰਬਰ 2025 ਨੂੰ ਚਿਲਡਰਨ ਪਾਰਕ, ਬੈਕਸਾਈਡ ਪੁਰਾਣੀ ਜੇਲ ਲੁਧਿਆਣਾ ਨੇੜੇ ਨਾਕਾਬੰਦੀ ਦੌਰਾਨ ਦੋਸ਼ੀਆਂ ਸ਼ਿਵ ਕੁਮਾਰ ਪੁੱਤਰ ਜਗਰਾਜ ਸਿੰਘ ਚਿੜੀ ਚੌਂਕ ਜਮਾਲਪੁਰ ਲੁਧਿਆਣਾ ਅਤੇ ਰੋਹਿਤ ਸ਼ਰਮਾ ਪੁੱਤਰ ਯਸ਼ਪਾਲ ਸ਼ਰਮਾ ਵਾਸੀ ਕੁਲੀਆਵਾਲ ਜਮਾਲਪੁਰ, ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਆਮ ਜਨਤਾ ਤੋਂ ਲੁੱਟੇ ਹੋਏ 7 ਮੋਬਾਇਲ ਫੋਨ ਵੱਖ -ਵੱਖ ਮਾਰਕਾ ਅਤੇ 01 ਮੋਟਰਸਾਇਕਲ ਬ੍ਰਾਮਦ ਕੀਤੀ। ਜਿਸ ਕਰਕੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 131 ਮਿਤੀ 07-11-25 ਅਧੀਨ ਧਾਰਾ 304(2), 3(5) BNS ਤਹਿਤ ਥਾਣਾ ਡਵੀਜ਼ਨ ਨੰਬਰ 02 ਲੁਧਿਆਣਾ ਵਿੱਚ ਦਰਜ ਰਜਿਸਟਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਹੋਰ ਪੁੱਛਗਿੱਛ ਲਈ 2 ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਦੋਸ਼ੀ ਸ਼ਿਵ ਕੁਮਾਰ ਦੇ ਖਿਲਾਫ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਸਾਬਕਾ ਅਪਰਾਧਕ ਰਿਕਾਰਡ ਦੀ ਹੋਰ ਜਾਂਚ ਵੀ ਜਾਰੀ ਹੈ।