ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦੇ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਿਸ਼ੇਸ਼ ਤੌਰ 'ਤੇ ਕੀਤੀ ਸ਼ਿਰਕਤ
ਰੋਹਿਤ ਗੁਪਤਾ
ਬਟਾਲਾ, 8 ਨਵੰਬਰ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਲੜੀ ਤਹਿਤ ਅੱਜ ਸ਼ਾਮ ਆਈ.ਟੀ.ਆਈ ਖੇਡ ਸਟੇਡੀਅਮ ਬਟਾਲਾ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੇ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕੀਤੀ।
ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਸ ਉੱਦਮ ਲਈ ਧੰਨਵਾਦ ਕਰਦਿਆ ਕਿਹਾ ਕਿ ਇਹ ਸਮਾਗਮ ਨਾ ਕੇਵਲ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਾਨਵਤਾ ਲਈ ਹਨ, ਜੋ ਕੁਰਬਾਨੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਪ੍ਰਤੀਕ ਵਜੋਂ ਬੇਮਿਸਾਲ ਮਹੱਤਵ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਪੰਜਾਬ ਸਰਕਾਰ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਉਹਨਾਂ ਦੇ ਪਿਆਰੇ ਸ਼ਹੀਦ ਗੁਰਸਿੱਖਾਂ ਨੂੰ ਯਾਦ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਮਹੀਨਾ ਨਵੰਬਰ ਦੌਰਾਨ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੇ ਜੀਵਨ ਸਿੱਧਾਤਾਂ ਬਾਰੇ ਬੱਚਿਆਂ , ਨੌਜਵਾਨ ਪੀੜੀ ਅਤੇ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖਾਲਸਾ ਵਿਖੇ ਇੱਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੁਰੂ ਜੀ ਦੇ ਸ਼ਹੀਦੀ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਪੂਰੇ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਵਿੱਚ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਇਸ ਮਹੀਨੇ ਲਗਾਤਾਰ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਗਤਾਂ ਵਲੋਂ ਵੱਡੀ ਤਦਾਦ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈਸ
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਇਸ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਗੁਰੂ ਜੀ ਦੇ ਜੀਵਨ ਅਤੇ ਸ਼ਹੀਦੀ ਨਾਲ ਸਬੰਧਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਪੰਜਾਬ ਸਰਕਾਰ ਦਾ ਇਸ ਵਿਸ਼ੇ਼ਸ ਉਪਰਾਲੇ ਲਈ ਧੰਨਵਾਦ ਕੀਤਾ।
ਸਮਾਗਮ ਦੀ ਸ਼ੁਰੂਆਤ ਵਿੱਚ ਇੰਟਰਨੈਸ਼ਨਲ ਢਾਡੀ ਜੱਥਾ ਗਿਆਨੀ ਦਵਿੰਦਰ ਸਿੰਘ ਰਾਣੂੰ, ਪਿੰਡ ਸਰਹਾਲਾ ਰਣੂੰਆਂ ਵਲੋਂ ਗੁਰੂ ਸਾਹਿਬਾਨ ਦੇ ਜੀਵਨ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਜਿਲ੍ਹੇ ਵਿਚੋਂ ਪਹੁੰਚੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਿਆ।
ਇਸ ਮੌਕੇ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਗੁਰੁਦੁਆਰਾ ਸ਼੍ਰੋਮਣੀ ਕਮੇਟੀ ਮੈਂਬਰ , ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਮਹੰਤ ਅਮਿਤ ਸ਼ਾਹ, ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ), ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ,
ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਅੰਮਿ੍ਤ ਕਲਸੀ, ਤਰੁਨ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਡਾ. ਕੇ.ਜੇ ਸਿੰਘ, ਇੰਜੀ.ਅਸ਼ਵਨੀ ਥਾਪਾ, ਯੋਗਰਾਜ ਸਿੰਘ ਟੂਰਿਜ਼ਮ ਵਿਭਾਗ, ਨਵਦੀਪ ਸਿੰਘ ਪਨੇਸਰ , ਪਵਨ ਕੁਮਾਰ, ਗਗਨ ਬਟਾਲਾ, ਕੌਂਸਲਰ ਪਲਵਿੰਦਰ ਸਿੰਘ ਲੰਬੜਦਾਰ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਂਟ, ਐਡਵੋਕੇਟ ਪ੍ਰਧਾਨ ਰਜਿੰਦਰ ਸਿੰਘ ਪਦਮ, ਪਰੋਫੈਸਰ ਰਾਜ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਉਂਸਲਰ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਮਨਜੀਤ ਸਿੰਘ ਬਮਰਾਹ, ਵਿੱਕੀ ਚੌਹਾਨ, ਪ੍ਰਧਾਨ ਵੀਨੂੰ ਕਾਹਲੋਂ,ਅਮਰੀਕ ਸਿੰਘ ਲੰਬੜਦਾਰ, ਭੁਪਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਜਸਬੀਰ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਰਾਜਸੀ ਆਗੂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।