ਗੋਲੀ ਚੱਲਣ ਦੀ ਇੱਕ ਹੋਰ ਵਾਰਦਾਤ : ਨਸ਼ਾ ਵੇਚਣ ਤੋਂ ਰੋਕਣ 'ਤੇ ਚਲਾਈਆਂ ਗੋਲੀਆਂ
ਰੋਹਿਤ ਗੁਪਤਾ
ਗੁਰਦਾਸਪੁਰ : ਜਿਲਾ ਗੁਰਦਾਸਪੁਰ ਦੇ ਬਟਾਲਾ ਦੇ ਨਜ਼ਦੀਕੀ ਪਿੰਡ ਜੈਤੋ ਸਰਜਾ ਵਿੱਚ ਕੁਝ ਦਿਨਾਂ ਤੋਂ ਚੱਲ ਰਹੇ ਵਿਵਾਦ ਦੇ ਚਲਦਿਆਂ ਗੋਲੀਆਂ ਚਲਣ ਦੀ ਖਬਰ ਸਾਹਮਣੇ ਆਈ ਹੈ। ਗੋਲੀਆਂ ਲੱਗਣ ਕਾਰਨ ਦੋ ਲੋਕ ਜ਼ਖਮੀ ਵੀ ਹੋਏ ਹਨ ਜਿਨਾਂ ਵਿੱਚੋਂ ਇੱਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਦੂਸਰੇ ਦਾ ਬਟਾਲਾ ਦੇ ਸਿਵਿਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਕੁਝ ਨੋਜਵਾਨਾਂ ਨੂੰ ਆਪਣੇ ਘਰ ਦੇ ਨਜ਼ਦੀਕ ਨਸ਼ਾ ਵੇਚਣ ਤੋਂ ਰੋਕਣ ਤੇ ਕੁਝ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਉਹਨਾਂ ਵੱਲੋਂ ਹੀ ਗੋਲੀਆਂ ਚਲਵਾਈਆਂ ਗਈਆਂ ਹਨ।
ਗੱਲਬਾਤ ਦੌਰਾਨ ਜਖਮੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਹਨਾਂ ਦਾ ਵਿਵਾਦ ਚੱਲ ਰਿਹਾ ਸੀ ਅੱਜ ਉਹ ਵਿਵਾਦ ਭਿਆਨਕ ਰੂਪ ਧਾਰਨ ਕਰ ਗਿਆ। ਚਾਰ ਅੰਨਪਛਾਤੇ ਲੋਕ ਆਏ ਜਿਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ । ਗੋਲੀਆ ਲੱਗਣ ਕਾਰਨ ਦੋ ਜ਼ਖਮੀ ਹੋਏ ਹਨ ਜਿਹਨਾਂ ਦੀਆਂ ਲੱਤਾਂ ਤੇ ਗੋਲੀਆਂ ਲੱਗੀਆਂ ਹਨ ਇੱਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਦੂਸਰੇ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹੈ। ਗੱਲਬਾਤ ਦੌਰਾਨ ਸਰਕਾਰੀ ਹਸਪਤਾਲ ਦੇ ਡਾਕਟਰ ਅਰਵਿੰਦਰ ਸ਼ਰਮਾ ਨੇ ਦਸਿਆ ਕਿ ਸਾਡੇ ਕੋਲ ਦੋ ਗਨਸ਼ੋਟ ਇੰਜਰੀਜ਼ ਆਈਆਂ ਸਨ ਇੱਕ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਦੂਸਰੇ ਦਾ ਇਲਾਜ ਇੱਥੇ ਕਰ ਰਹੇ ਹਾਂ। ਦੋਨਾਂ ਦੀ ਜਾਨ ਖਤਰੇ ਤੋਂ ਬਾਹਰ ਹੈ ਲੱਤ ਦੇ ਵਿੱਚ ਗੋਲੀ ਲੱਗੀ ਹੈ ਅਤੇ ਇਲਾਜ ਚੱਲ ਰਿਹਾ ਹੈ।