ਐੱਸ.ਡੀ.ਐੱਮ.ਨੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਦਿੱਤੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ
ਰੋਹਿਤ ਗੁਪਤਾ
ਬਟਾਲਾ, 10 ਨਵੰਬਰ ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਬਟਾਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸੰਗਤਾਂ ਦਾ ਅਤੇ ਵਿਸ਼ੇਸ਼ ਤੌਰ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ।
ਐੱਸ.ਡੀ.ਐੱਮ ਬਟਾਲਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਬਟਾਲਾ ਵਿਖੇ ਕਰਵਾਏ ਲਾਈਟ ਸਾਊਂਡ ਸ਼ੋਅ ਵਿੱਚ ਸੰਗਤਾਂ ਵਲੋਂ ਆਪਣੇ ਪਰਿਵਾਰਾਂ ਨਾਲ ਸ਼ਿਰਕਤ ਕੀਤੀ ਗਈ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਗੀ ਅਦੁੱਤੀ ਸ਼ਹਾਦਤ ਨਾਲ ਸਬੰਧਿਤ ਲਾਈਟ ਐਂਡ ਸਾਊਂਡ ਸ਼ੋਅ ਵੇਖਿਆ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸਮਾਜਿਕ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ ਸੀ,ਜਿਸ ਲਈ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ।