Delhi Blast: ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਵੀ ਰੈੱਡ ਅਲਰਟ ਜਾਰੀ
ਰਵੀ ਜੱਖੂ
ਚੰਡੀਗੜ੍ਹ, 10 ਨਵੰਬਰ 2025- ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਸੀਪੀ/ਐਸਐਸਪੀ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।