ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸਮੂਹਿਕ ਤੌਰ ਤੇ ਵੰਦੇ ਮਾਤਰਮ ਗਾਇਨ ਸਮਾਗਮ ਕਰਵਾਇਆ
ਅਸ਼ੋਕ ਵਰਮਾ
ਬਠਿੰਡਾ, 11 ਨਵੰਬਰ 2025 :ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੇ 150 ਸਾਲ ਪੂਰੇ ਹੋਣ ਦੇ ਮੌਕੇ ਤੇ ਸਮੂਹਿਕ ਗਾਇਨ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਦੇਸ਼ਭਗਤੀ ਭਰੇ ਮਾਹੌਲ ਵਿੱਚ ਇਕੱਠੇ ਹੋ ਕੇ “ਵੰਦੇ ਮਾਤਰਮ” ਗਾਇਆ।
ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਬੰਕਿਮ ਚੰਦਰ ਚਟੋਪਾਧਿਆਏ ਦੁਆਰਾ ਰਚਿਤ “ਵੰਦੇ ਮਾਤਰਮ” ਸਿਰਫ਼ ਇੱਕ ਗੀਤ ਨਹੀਂ, ਬਲਕਿ ਭਾਰਤ ਦੀ ਸੱਭਿਆਚਾਰਕ ਸ਼ਾਨ, ਸੱਭਿਅਤਕ ਮਾਣ ਅਤੇ ਰਾਸ਼ਟਰੀ ਚੇਤਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਇਹ ਅਮਰ ਰਚਨਾ ਆਜ਼ਾਦੀ ਸੰਗਰਾਮ ਦੌਰਾਨ ਅਣਗਿਣਤ ਭਾਰਤੀਆਂ ਲਈ ਪ੍ਰੇਰਣਾ ਸਰੋਤ ਰਹੀ ਹੈ, ਜੋ ਅੱਜ ਵੀ ਇਹ ਸਾਨੂੰ ਰਾਸ਼ਤਰ ਦੀ ਏਕਤਾ, ਅਖੰਡਤਾ ਅਤੇ ਸੱਭਿਆਚਾਰਕ ਵਿਰਾਸਤ ਦੀ ਰੱਖਿਆ ਦੇ ਸੰਕਲਪ ਦੀ ਯਾਦ ਦਿਵਾਉਂਦੀ ਹੈ। ਅਜੇਹੇ ਸਮਾਗਮ ਸਾਨੂੰ ਆਪਣੇ ਸ਼ਾਨਦਾਰ ਇਤਿਹਾਸ ਦਾ ਸਨਮਾਨ ਕਰਨ ਅਤੇ ਰਾਸ਼ਟਰ-ਨਿਰਮਾਣ ਵਿੱਚ ਸਾਰਥਕ ਯੋਗਦਾਨ ਦੇਣ ਲਈ ਪ੍ਰੇਰਿਤ ਕਰਦੇ ਹਨ।