ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਬਣਾਉਣ ਦਾ ਰੱਖਿਆ ਨੀਂਹ ਪੱਥਰ ਰੱਖਿਆ
ਰੋਹਿਤ ਗੁਪਤਾ
ਬਟਾਲਾ, 11 ਨਵੰਬਰ 2025 ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਕਿਲਾ ਟੇਕ ਸਿੰਘ ਵਿਖੇ ਸਰਪੰਚ ਜਗਤਾਰ ਸਿੰਘ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਲਿੰਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਸਰਪੰਚ ਜਗਤਾਰ ਸਿੰਘ ਨੇ ਦੱਸਿਆ ਕਿ ਸੜਕ ਬਣਨ ਨਾਲ ਇਸ ਕਿਲਾ ਟੇਕ ਸਿੰਘ ਪਿੰਡ ਸਮੇਤ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡਾਂ ਅੰਦਰ ਵੱਖ ਵੱਖ ਵਿਕਾਸ ਚੱਲ ਰਹੇ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬੱਲ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਸਮੇਤ ਨੇੜਲੇ ਕਈ ਪਿੰਡਾਂ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇੱਕ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੇਂ ਤਹਿਸੀਲ ਕੰਪਲੈਕਸ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਲੋਕ ਅਰਪਨ ਕਰ ਦਿੱਤਾ ਗਿਆ ਹੈ ਅਤੇ ਕਰੀਬ 314 ਪਿੰਡਾਂ ਦੇ ਲੋਕਾਂ ਨੂੰ ਵੱਡਾ ਅਤੇ ਸ਼ਾਨਦਾਰ ਤੌਹਫਾ ਦਿੱਤਾ ਗਿਆ ਹੈ।