ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਸ੍ਰੀ ਅਨੰਦਪੁਰ ਸਾਹਿਬ 12 ਨਵੰਬਰ 2025 : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਤੇ ਸ਼੍ਰੀ ਵਰਜੀਤ ਵਾਲੀਆ ਤੇ ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੇ ਰਹਿਣ ਲਈ 03 ਆਰਜ਼ੀ ਟੈਂਟ ਸਿਟੀ, ਟਰਾਂਸਪੋਰਟ, ਸਿਹਤ ਸੇਵਾਵਾਂ ਸਮੇਤ ਨਗਰ ਕੀਰਤਨਾਂ ਉੱਤੇ ਤਇਨਾਤ ਕੀਤੇ ਸਿਵਲ ਤੇ ਪੁਲਿਸ ਅਫ਼ਸਰਾਂ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ
ਵਿਰਾਸਤ ਏ ਖਾਲਸਾ ਦੇ ਕਮੇਟੀ ਰੂਮ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਖਾਸ ਤੌਰ ਉਤੇ ਲੱਖਾਂ ਕਰੋੜਾਂ ਦੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਸੰਭਾਲਣ ਅਤੇ ਆਵਾਜਾਈ ਸਮੇਤ ਪਾਰਕਿੰਗ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ , ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਪੁਲੀਆਂ ਦਾ ਕੰਮ ਤਹਿ ਮਾਪਦੰਡ ਅਨੁਸਾਰ ਜਲਦ ਮੁਕੰਮਲ ਕੀਤਾ ਜਾਵੇ ਅਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਮੁੱਖ ਸੜਕਾਂ ਦੀ ਪੁਖਤਾਂ ਢੰਗ ਨਾਲ ਬੇਰੀਕੇਡਿੰਗ ਕੀਤੀ ਜਾਵੇ
ਡਿਪਟੀ ਕਮਿਸ਼ਨਰ ਨੇ ਫਾਇਰ ਸੇਫਟੀ, ਲੋਕ ਨਿਰਮਾਣ ਵਿਭਾਗ ਤੇ ਬਿਜਲੀ ਵਿਭਾਗ ਸਮੇਤ ਹੋਰ ਸੰਬੰਧਿਤ ਵਿਭਾਗਾਂ ਨੂੰ ਕੰਮ ਮੁਕੰਮਲ ਹੋਣ ਦੇ ਸੇਫਟੀ ਸਰਟੀਫਿਕੇਟ ਪੰਜ ਦਿਨਾਂ ਅੰਦਰ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ , ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ, ਐਂਬੂਲੈਂਸਾਂ ਅਤੇ ਕ੍ਰਿਟੀਕਲ ਕੇਅਰ ਯੂਨਿਟ ਸੇਵਾਵਾਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਆਰਜ਼ੀ ਰਿਹਾਇਸ਼ੀ ਪੰਡਾਲ ਵਿਖੇ ਅਤੇ ਬਾਕੀ ਸਾਰੇ ਖੇਤਰਾਂ ਨੂੰ ਕਵਰ ਕਰਦੇ ਹੋਏ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣੀਆਂ ਯਕੀਨੀ ਕੀਤੀਆ ਜਾਣ
ਇਸ ਮੌਕੇ ਐੱਸਐੱਸਪੀ ਰੂਪਨਗਰ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨੂੰ ਹਦਾਇਤਾਂ ਜਾਰੀ ਕਰਦਿਆ ਕਿਹਾ ਕਿ ਗੁਆਂਢੀ ਰਾਜ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੁਖਾਲੀ ਆਵਾਜਾਈ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਅਧਿਕਾਰੀਆ ਦੀ ਤਾਇਨਾਤੀ ਕੀਤੀ ਜਾਵੇ , ਉਨ੍ਹਾਂ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਪਹੁੰਚਣ ਮੌਕੇ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਨੌਜ਼ਵਾਨਾਂ ਵਲੋਂ ਟਰੈਕਟਰ ਤੇ ਮੋਟਰ ਸਾਇਕਲ ਆਦਿ ਕਿਸੇ ਵੀ ਤਰ੍ਹਾਂ ਦੇ ਸਟੰਟ ਨਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਨੂੰ ਦੇਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਹਰ ਖੇਤਰ ਵਿੱਚ ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਤਾਇਨਿਤੀ ਕੀਤੀ ਗਈ ਹੈ ਅਤੇ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਯਕੀਨੀ ਕੀਤਾ ਗਿਆ ਹੈ
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਭਿਮੰਨਿਊ ਮਲਿਕ, ਐੱਸਪੀ ਅਰਵਿੰਦ ਮੀਨਾ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸਡੀਐਮ ਮੋਰਿੰਡਾ ਸੁਖਪਾਲ ਸਿੰਘ, ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ, ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਪ੍ਰੀਤ ਸਿੰਘ ਮਾਨ, ਡੀਐੱਸਪੀ ਨੰਗਲ ਹਰਕੀਤ ਸਿੰਘ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਸਾਰੇ ਹੀ ਉੱਚ ਅਧਿਕਾਰੀ ਹਾਜ਼ਰ ਸਨ