ਤਰਨ ਤਾਰਨ ਜ਼ਿਮਨੀ ਚੋਣ: ਪਹਿਲੇ ਰਾਊਂਡ ’ਚ ਅਕਾਲੀ ਦਲ ਅੱਗੇ
ਬਾਬੂਸ਼ਾਹੀ ਨੈਟਵਰਕ
ਤਰਨ ਤਾਰਨ, 14, 2025: ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਦੇ ਪਹਿਲੇ ਰਾਊਂਡ ਵਿਚ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਹਨ।
ਚੋਣ ਕਮਿਸ਼ਨ ਦੇ ਅੰਕੜੇ ਮੁਤਾਬਕ ਸੁਖਵਿੰਦਰ ਕੌਰ ਨੂੰ 2910 ਵੋਟਾਂ ਮਿਲੀਆਂ ਹਨ ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਹਰਮੀਤ ਸਿੰਘ ਸੰਧੂ ਨੂੰ 2285 ਵੋਟਾਂ ਮਿਲੀਆਂ ਹਨ।