ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਡਰਾਇੰਗ ਮੁਕਾਬਲਾ ਕਰਵਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 14 ਨਵੰਬਰ 2025
ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਸ.ਭ.ਨਗਰ ਵੱਲੋ ਸੰਤ ਬਾਬਾ ਖੇਮ ਸਿੰਘ ਮਾਡਲ ਸਕੂਲ, ਅਲਾਚੌਰ ਵਿਖੇ ਬਾਲ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਅਤੇ ਨਸ਼ੇ ਦੇ ਵਿਸ਼ੇ ਤੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ । ਇਸ ਮੌਕੇ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ ਵੱਲੋਂ ਸਾਰੇ ਵਿਦਿਆਰਥੀਆ ਨੂੰ ਇਸ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਬਾਲ ਦਿਵਸ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਅਤੇ ਭਲਾਈ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੂਰੇ ਦੁਨੀਆ ਵਿੱਚ ਮਨਾਇਆ ਜਾਂਦਾ ਹੈ । ਉਹਨਾਂ ਕਿਹਾ ਕਿ ਬਾਲ ਦਿਵਸ ਮਨਾਉਂਣ ਦਾ ਮੁੱਖ ਮੰਤਵ ਦੁਨੀਆ ਭਰ ਵਿੱਚ ਬੱਚਿਆ ਦੀ ਚੰਗੀ ਪਰਵਿਸ਼ ਨੂੰ ਉਤਸ਼ਾਹਿਤ ਕਰਨਾ ਹੈ ਇਸ ਤੋਂ ਇਲਾਵਾ ਵਿਦਿਆਰਥੀਆ ਨੂੰ ਪੋਕਸੋ ਐਕਟ, ਚਾਈਲਡ ਹੈਲਪ ਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਇਸ ਤੋ ਇਲਾਵਾ ਉਹਨ੍ਹਾਂ ਵੱਲੋ ਵਿਦਿਆਰਥੀਆ ਨੂੰ ਲੀਗਲ ਸਰਵਿਸਜ਼ ਐਕਟ ਅਤੇ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਬਾਰੇ ਵੀ ਜਾਗਰੂਕਤ ਕੀਤਾ ਗਿਆ ਅਤੇ ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਹਨਾਂ ਦੇ ਪਰਿਵਾਰਕ ਮੈਬਰ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਪੈਦੀ ਹੈ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਟੈਲੀਫੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਦੇ ਟੋਲ ਫ੍ਰੀ ਨੰਬਰ 15100 ਤੇ ਸੰਪਰਕ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ । ਇਸ ਤੋ ਇਲਾਵਾ ਸ੍ਰੀ ਦੇਸ ਰਾਜ ਬਾਲੀ, ਪੈਰਾ ਲੀਗਲ ਵਲੰਟੀਅਰ ਅਤੇ ਸ੍ਰੀ ਵਾਸਦੇਵ ਪਰਦੇਸੀ, ਪੈਰਾ ਲੀਗਲ ਵਲੰਟੀਅਰ ਵੱਲੋ ਵਿਦਿਆਰਥੀਆ ਨੂੰ ਅਲੱਗ ਅਲੱਗ ਵਿਸ਼ੇ ਤੇ ਜਾਗਰੂਕਤ ਕੀਤਾ ਗਿਆ । ਇਸ ਮੌਕੇ ਤੇ ਸੰਤ ਬਾਬਾ ਖੇਮ ਸਿੰਘ ਮਾਡਲ ਸਕੂਲ, ਅਲਾਚੌਰ ਦੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ, ਐਮ.ਡੀ ਮਨਜੀਤ ਕੌਰ, ਪ੍ਰਿੰਸੀਪਲ ਨੀਰਜ ਰਾਣੀ ਅਤੇ ਸਮੂਹ ਸਕੂਲ ਸਟਾਫ ਹਾਜਰ ਸਨ ।