ਗੁਰਦਰਸ਼ਨ ਸੈਣੀ ਵੱਡੇ ਜੱਥੇ ਨਾਲ ਸ਼੍ਰੀ ਆਨੰਦਪੁਰ ਸਾਹਿਬ ਪੁੱਜੇ- BJP ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਕਰਾਏ ਨਗਰ ਕੀਰਤਨ ਚ ਹੋਏ ਸ਼ਾਮਲ
*ਦੇਸ਼ ਤੇ ਧਰਮ ਲਈ ਕੁਰਬਾਨ ਹੋਣ ਵਾਲਿਆਂ ਚ ਸਭ ਤੋਂ ਪਹਿਲਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ:- ਗੁਰਦਰਸ਼ਨ ਸਿੰਘ ਸੈਣੀ*
-
*ਡੇਰਾਬੱਸੀ 20 ਨਵੰਬਰ (2025)*
ਜਦੋਂ ਵੀ ਦੇਸ਼ ਅਤੇ ਧਰਮ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦਾ ਜ਼ਿਕਰ ਕੀਤਾ ਜਾਂਦਾ ਹੈ ਤਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਨਾਮ ਹਮੇਸ਼ਾ ਸਭ ਪਹਿਲਾਂ ਲਿਆ ਜਾਂਦਾ ਹੈ। ਇਹ ਵਿਚਾਰ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਵੱਲੋ ਡੇਰਾਬੱਸੀ ਹਲਕੇ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਆਪਣੇ ਵੱਡੇ ਜੱਥੇ ਸਮੇਤ ਰਵਾਨਾ ਹੋਣ ਸਮੇਂ ਪ੍ਰਗਟਾਏ।
ਪੰਜਾਬ ਭਾਜਪਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ਾਂ ਨੂੰ ਯਾਦ ਕਰਨਗੇ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਸਾਰੇ 628 ਮੰਡਲਾਂ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਹੋਏ ।ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਹੀ ਨਹੀਂ ਸਗੋਂ ਏਕਤਾ, ਬਲਿਦਾਨ ਅਤੇ ਸੱਚਾਈ ਦੇ ਗੁਰਮਤ ਸੁਨੇਹੇ ਨੂੰ ਸਾਂਝਾ ਕਰਨ ਦਾ ਮੌਕਾ ਹੈ।
ਸੈਣੀ ਨੇ ਕਿਹਾ ਕਿ ਇਹ ਸ਼ਹੀਦੀ ਪ੍ਰੋਗਰਾਮ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦਾ ਗਿਆਨ ਹਰ ਆਮ ਆਦਮੀ ਤੱਕ ਪਹੁੰਚਾ ਕੇ ਨੌਜਵਾਨਾਂ ਨੂੰ ਇਕ ਸਾਰਥਿਕ ਸੰਦੇਸ਼ ਦੇਣ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੋਵੇਗਾ ਕਿਉਂਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ, ਸਿੱਖਿਆਵਾਂ ਅਤੇ ਸਰਬਉੱਚ ਕੁਰਬਾਨੀ ਨੂੰ ਦਰਸਾਉਣ ਵਾਲਾ ਇਹ ਪ੍ਰੋਗਰਾਮ ਵਿਸ਼ਵਾਸ ਦਾ ਪ੍ਰਤੀਕ ਹੈ। ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਦੇਸ਼ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ।

ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਇਸੇ ਕਰਕੇ ਉਨ੍ਹਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਗੁਰੂ ਜੀ ਦਾ ਬਲੀਦਾਨ ਸਿਰਫ ਸਿੱਖ ਭਾਈਚਾਰੇ ਲਈ ਨਹੀਂ ਸੀ ਸਗੋਂ ਸਮੁੱਚੇ ਭਾਰਤੀ ਰਾਸ਼ਟਰ ਦੀ ਪਛਾਣ ਦੀ ਰੱਖਿਆ ਲਈ ਸੀ। ਦਿੱਲੀ ਦੇ ਚਾਂਦਨੀ ਚੌਕ ਵਿਖੇ ਉਨ੍ਹਾਂ ਦੀ ਕੁਰਬਾਨੀ ਸਾਰੀ ਮਨੁੱਖਤਾ ਨੂੰ ਆਜ਼ਾਦੀ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ।
ਗੁਰੂ ਤੇਗ ਬਹਾਦਰ ਜੀ ਨੇ ਸੱਚ, ਨਿਡਰਤਾ ਅਤੇ ਧਰਮ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸਿੱਖ ਧਰਮ ਦੁਨੀਆ ਦੇ ਸਭ ਤੋਂ ਅਨੁਸ਼ਾਸਿਤ ਅਤੇ ਮਜ਼ਬੂਤ ਧਰਮਾਂ ਵਿੱਚੋਂ ਇੱਕ ਹੈ ਜਿੱਥੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਦਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਕਸ਼ਮੀਰੀ ਪੰਡਤਾਂ 'ਤੇ ਹੋ ਰਹੇ ਅੱਤਿਆਚਾਰਾਂ ਦੇ ਵਿਰੋਧ ਵਿੱਚ ਆਨੰਦਪੁਰ ਸਾਹਿਬ ਤੋਂ ਯਾਤਰਾ ਕੀਤੀ ਅਤੇ ਧਰਮ ਅਤੇ ਰਾਸ਼ਟਰ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ।
ਨੌਵੇਂ ਗੁਰੂ ਏਕਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸਮਰਥਕ ਸਨ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹਨ। ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਭਾਰਤੀ ਜਨਤਾ ਪਾਰਟੀ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਕਿਉਂਕਿ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਨਿੱਜੀ ਲਾਭ ਲਈ ਨਹੀਂ ਸਨ ਸਗੋਂ ਸਾਰਿਆਂ ਦੀ ਭਲਾਈ, ਸੱਚਾਈ ਅਤੇ ਨਿਆਂ ਲਈ ਸਨ। ਇਸ ਮੌਕੇ ਉਹਨਾਂ ਨਾਲ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਮੋਜ਼ੂਦ ਸਨ।