ਦਿੱਲੀ ਮੋਰਚੇ ਦੀ ਪੰਜਵੀਂ ਵਰੇਗੰਡ 26 ਨਵੰਬਰ ਨੂੰ ਮਨਾਈ ਜਾਵੇਗੀਃ- ਬੂਟਾ ਸਿੰਘ ਬੁਰਜਗਿੱਲ
ਭਾਕਿਯੂ ਡਕੌਂਦਾ ਦੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਹੋਈ।
Ravi Jakhu
ਬਰਨਾਲਾ, 20 ਨਵੰਬਰ 2025
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਵਿਖੇ ਹੋਈ ਜਿਸ ਦੀ ਜਾਣਕਾਰੀ ਦਿੰਦਿਆਂ ਸ਼੍ਰੀ ਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕੀ ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਪੰਜਵੀਂ ਵਰੇਗੰਡ ਚੰਡੀਗੜ੍ਹ 34 ਸੈਕਟਰ ਵਿੱਚ ਮਨਾਈ ਜਾਵੇਗੀ ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਲ ਮੰਗਾਂ ਬਾਰੇ ਗੱਲਬਾਤ ਸੰਯੁਕਤ ਛੇ ਮੈਂਬਰੀ ਕਮੇਟੀ ਰਾਹੀਂ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕੀ ਬਿਜਲੀ ਬਿੱਲ 2020 ਨੂੰ ਲੈਕੇ ਕੇਂਦਰ ਸਰਕਾਰ ਨਾਲ ਸਹਿਮਤੀ ਹੋਈ ਸੀ ਕਿ ਜੇਕਰ ਕੋਈ ਬਿਲ ਲਾਗੂ ਕੀਤਾ ਜਾਵੇਗਾ ਤਾਂ ਸੰਬੰਧਤ ਧਿਰਾਂ ਦਾ ਭਰੋਸਾ ਹਾਸਲ ਕਰਨ ਲਈ ਮੀਟਿੰਗ ਕੀਤੀ ਜਾਵੇਗੀ ਪਰ ਸਰਕਾਰ ਨੇ ਵਾਧਾਖਿਲਾਫੀ ਕੀਤੀ। ਬਿਜਲੀ ਬਿੱਲ 2025 ਲਾਗੂ ਕਰਨ ਵਾਸਤੇ ਕੇਂਦਰ ਸਰਕਾਰ ਨੇ ਸਟੇਟ ਸਰਕਾਰਾਂ ਨੂੰ 30 ਨਵੰਬਰ ਤੱਕ ਦਾ ਸਮਾਂ ਦਿੱਤਾ ਤੇ ਸੁਝਾ ਦੇਣ ਵਾਸਤੇ ਆਖਿਆ ਐਸਕੇਐਮ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ 30 ਨਵੰਬਰ ਤੋਂ ਪਹਿਲਾਂ ਪਹਿਲਾਂ ਆਪਣੀ ਸਥਿਤੀ ਸਪਸ਼ਟ ਕਰੇ ਨਹੀਂ ਤਾਂ 28 ਨਵੰਬਰ ਨੂੰ ਲੁਧਿਆਣਾ ਵਿਖੇ ਐਸਕੇਐਮ ਮੀਟਿੰਗ ਕਰਕੇ ਅੰਦੋਲਨ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ । ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਕੀ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਨੂੰ ਅਣਗੋਲਿਆ ਕਰਕੇ ਪਿਛਲੇ ਸਾਲ ਦੀ ਪੇਮੈਂਟ ਵੀ 93 ਕਰੋੜ ਰੁਪਏ ਹਾਲੇ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਪਾ ਰਹੀ ਸਰਕਾਰ ਗੰਨੇ ਦੇ ਰੇਟ ਵਿੱਚ ਵਾਧਾ ਕਰਕੇ 500 ਰੁਪਏ ਐਲਾਨ ਕਰੇ ਖੰਡ ਮਿੱਲਾਂ ਚਲਾਉਣ ਦੀ ਤਰੀਕ ਤੁਰੰਤ ਐਲਾਨ ਕਰੇ। ਉਹਨਾਂ ਅੱਗੇ 10 ਨਵੰਬਰ ਦੇ ਪੰਜਾਬ ਯੂਨੀਵਰਸਿਟੀ ਮੋਰਚੇ ਦੇ ਸੱਦੇ ਤੇ ਜੱਥੇਬੰਦੀ ਵੱਲੋ ਕੀਤੀ ਸ਼ਮੂਲੀਅਤ ਅਤੇ 14 ਨਵੰਬਰ ਦੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਜੱਥੇਬੰਦੀ ਵੱਲੋਂ ਕੀਤੀ ਭਰਵੀਂ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕੀ ਜੱਥੇਬੰਦੀ ਦਾ ਕੇਡਰ ਤੇ ਆਗੂ 26 ਨਵੰਬਰ ਦੇ ਚੰਡੀਗੜ੍ਹ ਰੋਸ਼ ਪ੍ਰਦਰਸ਼ਨ ਵਿੱਚ ਜੋਸ਼ੋ ਖਰੋਸ਼ ਨਾਲ ਹਾਜ਼ਰੀ ਲਵਾਉਣਗੇ। ਉਹਨਾਂ ਅੱਗੇ ਕਿਹਾ ਕੀ ਹੜਾਂ ਦੀ ਮਾਰ ਹੇਠ ਪੰਜਾਬ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਏਕੜ ਤੱਕ 20 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਹੋਇਆ ਸਰਕਾਰ ਇਸ ਪਾਬੰਦੀ ਤੇ ਖੁੱਲ ਲਾਵੇ ਤੇ ਸਾਰੇ ਕਿਸਾਨਾਂ ਨੂੰ ਸੱਤਰ ਹਜ਼ਾਰ ਰੁਪਏ ਦੇ ਹਿਸਾਬ ਦੇ ਨਾਲ ਮੁਆਵਜ਼ਾ ਦੇਵੇ ਝੋਨੇ ਦੀ ਵਰਾਇਟੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਪੀਆਰ 128 ਪੀਆਰ 131 ਜੋ ਕਿ ਮੱਧਰਾ ਤੇ ਹਲਦੀ ਰੋਗ ਦੀ ਰੋਗ ਦਾ ਸ਼ਿਕਾਰ ਹੋ ਗਈ ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਬੋਨਸ ਨਹੀਂ ਦਿੱਤਾ ਸਰਕਾਰ 30 ਹਜਾਰ ਰੁਪਏ ਪ੍ਰਤੀ ਏਕੜ ਬੋਨਸ ਦਾ ਐਲਾਨ ਕਰੇ ।ਮੌਸਮ ਦੀ ਮਾਰ ਹੇਠ ਪੂਰੇ ਪੰਜਾਬ ਵਿੱਚ ਝੋਨੇ ਦਾ ਝਾੜ 10 ਤੋਂ 12 ਕੁਇੰਟਲ ਘੱਟ ਨਿਕਲਿਆ ਪੰਜਾਬ ਸਰਕਾਰ 500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਿਸਾਨਾਂ ਨੂੰ ਬੋਨਸ ਦੇਵੇ। ਇਸ ਸਮੇਂ ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ, ਸੂਬਾ ਖਜ਼ਾਨਚੀ ਰਾਮ ਸਿੰਘ ਮਟੋਰੜਾ, ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਘੁਡਾਨੀ,ਸੂਬਾ ਸਹਿ ਖਜ਼ਾਨਚੀ ਦਲਜਿੰਦਰ ਸਿੰਘ ਗੁਰਨੇ, ਜਲੰਧਰ ਤੋਂ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ,ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ,ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਮੋਹਿੰਦਰ ਸਿੰਘ ਭੈਣੀ ਬਾਘਾ,ਲੱਛਮਣ ਸਿੰਘ ਚੱਕ ਅਲੀਸ਼ੇਰ, ਬਰਨਾਲਾ ਤੋਂ ਦਰਸ਼ਨ ਸਿੰਘ ਉੱਗੋਕੇ, ਸਿਕੰਦਰ ਸਿੰਘ ਭੂਰੇ,ਕਰਮਜੀਤ ਸਿੰਘ ਭਦੌੜ,ਮੁਕਤਸਰ ਸਾਹਿਬ ਤੋਂ ਅਮਨਦੀਪ ਸਿੰਘ, ਫਰੀਦਕੋਟ ਤੋਂ ਕਰਮਜੀਤ ਸਿੰਘ ਚੈਨਾ, ਸੁਖਦੇਵ ਸਿੰਘ ਫੌਜੀ, ਬਠਿੰਡਾ ਤੋਂ ਰਾਜ ਮਹਿੰਦਰ ਸਿੰਘ ਕੋਟਭਾਰਾ, ਲੁਧਿਆਣਾ ਤੋਂ ਮੋਹਿੰਦਰ ਸਿੰਘ ਕਮਾਲਪੁਰਾ, ਸਤਿਬੀਰ ਸਿੰਘ ਰਾਏ,ਮਾਲੇਰਕੋਟਲਾ ਤੋਂ ਅਮਰਜੀਤ ਸਿੰਘ ਰੋਹਣੋ, ਸੰਗਰੂਰ ਤੋਂ ਸਤਨਾਮ ਸਿੰਘ ਕਿਲਾ ਭਰੀਆ,ਕਰਮ ਸਿੰਘ ਬਲਿਆਲ, ਗੁਰਦਾਸਪੁਰ ਤੋ ਗੁਰਵਿੰਦਰ ਸਿੰਘ ਜੀਵਨ ਚੱਕ,ਮੰਗਤ ਸਿੰਘ ਜੀਵਨ ਚੱਕ ਆਦਿ ਆਗੂ ਹਾਜ਼ਰ ਸਨ।