ਰਾਜਪਾਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੂਰੀ
ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ।