ਵਿਧਾਇਕ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ 2 ਨਵੇਂ ਉਸਾਰੇ ਸ਼ੈੱਡਾਂ ਦਾ ਕੀਤਾ ਉਦਘਾਟਨ
ਦਾਣਾ ਮੰਡੀ ਬਟਾਲਾ ਵਿੱਚ ਕਿਸਾਨਾਂ, ਆੜਤੀਆ਼ ਤੇ ਮਜਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 21 ਨਵੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਦੋ ਨਵੇਂ ਉਸਾਰੇ ਗਏ ਸ਼ੈੱਡਾ਼ ਦਾ, ਉਦਘਾਟਨ ਕੀਤਾ। ਇਨ੍ਹਾਂ ਦੇ ਬਣਨ ਨਾਲ ਕਿਸਾਨਾਂ ਤੇ ਆੜਤੀਆ਼ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਹੋਰ ਸਹੂਲਤ ਮੁੱਹਈਆ ਹੋਵੇਗੀ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਐੱਸ.ਈ ਬਲਦੇਵ ਸਿੰਘ ਬਾਜਵਾ ਸਮੇਤ ਕਿਸਾਨ, ਆੜਤੀ ਅਤੇ ਸ਼ਹਿਰ-ਪਿੰਡਾਂ ਦੀਆਂ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਬਟਾਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਡੀਆਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਬਟਾਲਾ ਸਮੇਤ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠਾਂ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ। ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਨਾਂ ਦੇ ਉਦਘਾਟਨ ਗਏ ਹਨ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਮੁਹੱਲਾ ਕਲੀਨਿਕ ਖੋਲੇ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਕਰੀਬ 24 ਸਾਲ ਬਾਅਦ ਇਪੰਰਵਮੈਂਟ ਟਰੱਸਟ ਬਟਾਲਾ ਦੀ ਮਲਕੀਅਤ ਵਾਲੀ ਕਾਲੋਨੀ ਨੇੜੇ ਹੰਸਲੀ ਪੁਲ ਦਾ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ 15 ਏਕੜ ਦੀ ਕਾਲੋਨੀ ਵਿੱਚ ਕਰੀਬ 15-20 ਕਰੋੜ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੇੜੇ ਸ਼ਾਨਦਾਰ ਟਾਵਰ ਕਲਾਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀਆਂ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਤੇ ਟਰਾਂਸਫਰਾ ਨੂੰ ਹਟਵਾ ਕੀਤਾ ਗਿਆ ਹੈ, ਜਿਸ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਇਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ। ਪਰ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕੇ ਦਿੱਤਾ ਹੈ, ਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉੁਨਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਹੋਰ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।
ਇਸ ਮੌਕੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਮਾਸਟਰ ਤਿਲਕ ਰਾਜ, ਮੈਨੇਜਰ ਅਤਰ ਸਿੰਘ, ਗੁਰਜੀਤ ਸਿੰਘ, ਮਾਸਟਰ ਤਿਲਕ ਰਾਜ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੋਲੀ,ਪਰਮਜੀਤ ਸਿੰਘ,ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ,ਪ੍ਰਧਾਨ ਵੀਨੂੰ ਕਾਹਲੋਂ, ਕੰਵਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਹਨੀ ਚੌਹਾਨ, ਅਮਰੀਕ ਸਿੰਘ ਲੰਬੜਦਾਰ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਆਦਿ ਮੋਜੂਦ ਸਨ।