ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਬਠਿੰਡਾ, 21 ਨਵੰਬਰ 2025 : ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ, ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ 'ਸਿੱਧੂ ਅਤੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਸਤਿੰਦਰਪਾਲ ਸਿੱਧੂ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਨੋਡਲ ਹੈੱਡਮਾਸਟਰ ਕੁਲਵਿੰਦਰ ਸਿੰਘ ਕਟਾਰੀਆ ਤੇ ਮੁੱਖ ਪ੍ਰਬੰਧਕ ਹੈਡਮਿਸਟ੍ਰੈੱਸ ਗਗਨਦੀਪ ਕਟਾਰੀਆ ਨੇ ਦੱਸਿਆ ਕਿ ਭਾਸ਼ਣ ਮੁਕਾਬਲਿਆਂ ਵਿੱਚ ਬਠਿੰਡਾ ਜ਼ਿਲ੍ਹੇ ਦੇ ਕੁੱਲ ਸੱਤ ਬਲਾਕਾਂ ਵਿੱਚੋਂ ਜੇਤੂ ਰਹਿਣ ਵਾਲੇ ਵੱਖ ਵੱਖ ਸਕੂਲਾਂ ਦੇ ਛੇ ਵਿਦਿਆਰਥੀਆਂ ਨੇ ਭਾਗ ਲਿਆ।
ਉਹਨਾਂ ਦੱਸਿਆ ਕਿ ਰਾਮਪੁਰਾ, ਗੋਨਿਆਣਾ, ਸੰਗਤ, ਤਲਵੰਡੀ ਸਾਬੋ, ਮੌੜ ਦੇ ਪ੍ਰਤੀਭਾਗੀ ਵਿਦਿਆਥੀਆਂ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਉਹਨਾਂ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ। ਇਸ ਮੁਕਾਬਲੇ ਵਿੱਚੋਂ ਵਿਦਿਆਰਥਣ ਏਕਮਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ ਨੇ ਪਹਿਲਾ , ਜੀਵਨਜੋਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੰਬਾ ਨੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਨਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਜੱਜਮੈਂਟ ਦੀਆਂ ਸੇਵਾਵਾਂ ਲੈਕਚਰਾਰ ਪਵਨ ਨਾਦ, ਵਿਕਾਸ ਗਰਗ ਤੇ ਡਾ. ਪ੍ਰਵੀਨ ਕੌਰ ਟਿਵਾਣਾ ਨੇ ਨਿਭਾਈਆਂ। ਪ੍ਰਬੰਧਕੀ ਟੀਮ ਵਿੱਚ ਸੇਵਾਵਾਂ ਦੇਣ ਵਾਲੇ ਪੂਜਾ ਗਰੋਵਰ, ਸਟੇਟ ਐਵਾਰਡੀ ਲੈਕਚਰਾਰ ਸ਼੍ਰੀਮਤੀ ਕੁਲਵਿੰਦਰ ਕੌਰ ਝੁੰਬਾ ਸਮੇਤ ਵੱਖ ਵੱਖ ਸਕੂਲਾਂ ਦੇ ਗਾਈਡ ਅਧਿਆਪਕ ਵੀ ਹਾਜ਼ਰ ਸਨ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰਬੰਧਕੀ ਟੀਮ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਨੋਡਲ ਅਫ਼ਸਰ ਹੈੱਡਮਾਸਟਰ ਕੁਲਵਿੰਦਰ ਸਿੰਘ ਕਟਾਰੀਆ ਨੇ ਜੇਤੂ ਵਿਦਿਆਰਥੀਆਂ, ਗਾਈਡ ਅਧਿਆਪਕਾਂ ਨੂੰ ਜਿੱਥੇ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ, ਉੱਥੇ ਜੇਤੂਆਂ ਨੂੰ ਮੁਬਾਰਕਬਾਦ ਵੀ ਦਿੱਤੀ।