ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਸਮਾਗਮਾਂ ਲਈ ਦਿੱਲੀ ਦੀਆਂ ਸਿੰਘ ਸਭਾਵਾਂ ਵੱਲੋਂ ਕੀਰਤਨ ਅਭਿਆਸ ਕੀਤਾ ਗਿਆ : ਕਾਲਕਾ
ਨਵੀਂ ਦਿੱਲੀ 22 ਨਵੰਬਰ,2025
ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਅਨਿੰਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ , ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23,24 ਅਤੇ 25 ਨਵੰਬਰ, 2025 ਨੂੰ ਲਾਲ ਕਿਲ੍ਹਾ ਮੈਦਾਨ ਵਿਖੇ ਵੱਡੇ ਪੱਧਰ ਤੇ ਉਲੀਕੇ ਗਏ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਦਿੱਲੀ ਦੀ ਸਮੂਹ ਸਿੰਘ ਸਭਾਵਾਂ ਦੇ ਇਸਤਰੀ ਸਤਿਸੰਗ ਜੱਥਿਆਂ ਵਲੋਂ ਹਰ ਜੱਸ ਗਾਇਨ ਕਰਦਿਆਂ ਕੀਰਤਨ ਅਭਿਆਸ ਕੀਤਾ ਗਿਆ।
ਉਨ੍ਹਾਂ ਨੇ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਇਸ ਮੋਕੇ ਵੱਧ ਚੜ ਕੇ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨ ਜੀ ।