ਸਾਰੰਗਪੁਰ ਦੀ ਛਿੰਝ ਇਲਾਕੇ ਦੇ ਨੌਜਵਾਨਾਂ ਲਈ ਬਣੇਗੀ ਰਾਹ ਦਸੇਰਾ :- ਗੁਰਦਰਸ਼ਨ ਸੈਣੀ
ਪਿੰਡ ਸਾਰੰਗਪੁਰ ਵਿਖੇ ਛਿੰਝ ਚ ਗੁਰਦਰਸ਼ਨ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ
ਮਲਕੀਤ ਸਿੰਘ ਮਲਕਪੁਰ
ਲਾਲੜੂ 25 ਨਵੰਬਰ 2025: ਨੇੜਲੇ ਪਿੰਡ ਸਾਰੰਗਪੁਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਅਖਾੜਿਆਂ ਤੋਂ ਪਹਿਲਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਦੰਗਲ ਚ ਪੁੱਜ ਕੇ ਪਹਿਲਵਾਨਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਛਿੰਝ ਵਿਚ ਪੁੱਜੇ ਪਹਿਲਵਾਨਾਂ ਵੱਲੋਂ ਦਿਖਾਏ ਜੌਹਰਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਸਾਨੂੰ ਹੁਣ ਆਪਣੇ ਬੱਚਿਆਂ ਨੂੰ ਇਨ੍ਹਾਂ ਖੇਡਾਂ ਨਾਲ ਜੋੜਨ ਦੀ ਲੋੜ ਹੈ ਤਾਂ ਜੋ ਉਹ ਆਪਣੇ ਇਲਾਕੇ ਸਮੇਤ ਪੰਜਾਬ ਦਾ ਨਾਂਅ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਵਿੱਚ ਰਹਿਣਾ ਸਿਖਾਉਂਦੀਆਂ ਹਨ ਅਤੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ। ਸ. ਸੈਣੀ ਨੇ ਕਿਹਾ ਕਿ ਪਿੰਡਾਂ ਵਿੱਚ ਕੁਸਤੀ ਦੰਗਲ ਸਮੇਤ ਹੋਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੀ ਲੋੜ ਹੈ, ਜੋ ਹੁਣ ਹੋਲੀ-ਹੋਲੀ ਅਲੋਪ ਹੋ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕੁਸ਼ਤੀਆਂ ਦੀ ਸ਼ੁਰੂਆਤ ਕਰਵਾਉਂਦਿਆਂ ਪਹਿਲਵਾਨਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਪ੍ਰਬੰਧਕਾਂ ਨੂੰ 21000 ਰੁਪਏ ਦੀ ਮਾਲੀ ਮਦਦ ਭੇਂਟ ਕੀਤੀ। ਸ. ਸੈਣੀ ਨੇ ਪੇਂਡੂ ਖੇਡ ਮੇਲਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਹੋਣ ਵਾਲੇ ਪੇਡੂ ਖੇਡ ਮੁਕਾਬਲੇ ਅਤੇ ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਅਤੇ ਅਮੀਰ ਵਿਰਸੇ ਦੇ ਪ੍ਰਤੀਕ ਹਨ। ਅਖਾੜੇ ਅਤੇ ਕਬੱਡੀ, ਬਲਦਾਂ ਦੀਆਂ ਦੌੜਾ, ਛਿੰਝ ਮੇਲੇ ਸਾਡੀ ਸ਼ਾਨ ਹਨ ਇਸ ਕਰਕੇ ਇਨ੍ਹਾਂ ਦਾ ਵਿਸਥਾਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਦੰਗਲ ਦਾ ਕਰਵਾਉਣ ਵਾਲੇ ਪ੍ਰਬੰਧਕ ਅਤੇ ਪਿੰਡ ਵਾਸੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਕਿ ਅਜਿਹਾ ਸਲਾਘਾਯੋਗ ਉੱਦਮ ਕੀਤਾ ਹੈ। ਇਸ ਮੌਕੇ ਵਿਜੇ ਸਿੰਘ, ਬਿੱਲੂ ਪਹਿਲਵਾਨ, ਜਸਵੀਰ ਸਿੰਘ, ਮਨਜੀਤ ਸਿੰਘ, ਨਾਇਬ ਸਿੰਘ, ਰਾਜਕੁਮਾਰ, ਸੁਰੇਸ਼ ਜੀਓਲੀ, ਦੇਬੀ ਬੇਹਰਾ, ਰਾਜੇਸ਼ ਸਿੰਘ, ਠਾਕੁਰ ਪਹਿਲਵਾਨ, ਗੁਲਜ਼ਾਰ ਸਿੰਘ, ਦਿਆਲ ਸੈਣੀ, ਧਰਮਪਾਲ , ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਸਨੰਤ ਭਾਰਦਵਾਜ, ਹਰਦੀਪ ਸਿੰਘ ਅਤੇ ਹੋਰ ਪਤਵੰਤੇ ਮੋਜ਼ੂਦ ਸਨ।
ਦੰਗਲ ਵਿੱਚ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਸ. ਗੁਰਦਰਸ਼ਨ ਸਿੰਘ ਸੈਣੀ।