ਰੈੱਡ ਕਰਾਸ ਕੈਂਪ ਦਾ ਦ੍ਰਿਸ਼
ਦੀਦਾਰ ਗੁਰਨਾ
ਰੂਪਨਗਰ 26 ਨਵੰਬਰ 2025 : ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਮਿਤੀ 24-25 ਨਵੰਬਰ ਨੂੰ ਸੀਨੀਅਰ ਸਿਟੀਜ਼ਨਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਕੈਂਪ ਲਗਾਇਆ ਗਿਆ , ਇਸ ਸੰਬਧੀ ਜਾਣਕਾਰੀ ਦਿੰਦਿਆ ਸਕਤੱਰ ਰੈੱਡ ਕਰਾਸ ਗੁਰਸੋਹਣ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 170 ਕੰਨਾਂ ਦੀਆਂ ਮਸ਼ੀਨਾਂ, 180 ਗੋਡਿਆਂ ਦੀਆਂ ਬੈਲਟਾਂ, 15 ਵੀਲ ਚੇਅਰਾਂ, 70 ਲੱਕ ਦੀਆਂ ਬੈਲਟਾਂ, 95 ਖੁੰਡੀਆਂ ਅਤੇ 13 ਵਾਕਰ ਆਦਿ ਸਮਾਨ ਮੁਫ਼ਤ ਪ੍ਰਦਾਨ ਕੀਤਾ ਗਿਆ
ਉਨ੍ਹਾਂ ਦੱਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੇਵਾ ਲਈ ਗੁਰੂ ਘਰ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ, ਸਰੋਵਰ ਦੇ ਕੋਲ, ਅਗੰਮਪੁਰ ਚੌਂਕ ਦੇ ਕੋਲ, ਕਿਲ੍ਹਾ ਅਨੰਦਗੜ੍ਹ ਦੇ ਕੋਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕੋਲ ਫਸਟ ਏਡ ਪੋਸਟਾਂ ਅਤੇ ਐਂਬੂਲੈਂਸਾਂ ਲਗਾਈਆਂ ਗਈਆਂ , ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਰੈੱਡ ਕਰਾਸ ਦੀਆਂ ਬਰਾਂਚਾਂ ਅੰਮ੍ਰਿਤਸਰ, ਤਰਨਤਾਰਨ, ਚੰਡੀਗੜ੍ਹ, ਜਲੰਧਰ, ਫਰੀਦਕੋਟ ਲੁਧਿਆਣਾ ਅਤੇ ਰੂਪਨਗਰ ਵੱਲੋਂ ਸਾਂਝੇ ਤੌਰ ਤੇ ਲਗਾਈਆਂ ਗਈਆਂ ਅੱਗੇ ਸੰਗਤਾਂ ਦੀਆਂ ਸੇਵਾਵਾਂ ਲਈ ਵੱਖ-ਵੱਖ ਥਾਵਾਂ ਨੂੰ ਵੀਲ ਚੇਅਰਾਂ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ