ਢਾਹਾਂ ਕਲੇਰਾਂ ਹਸਪਤਾਲ ਵਿਖੇ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਗਾ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਨੂੰ
ਸੰਧੂ
ਬੰਗਾ 27 ਨਵੰਬਰ (ਸੰਧੂ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਜੀ ਦੇ 100ਵੇਂ ਜਨਮ ਦਿਨ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅਪ ਕੈਂਪ 05 ਦਸੰਬਰ ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਟਰੱਸਟ ਦੇ ਮੌਜੂਦਾ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦਿੰਦੇ ਦੱਸਿਆ ਕਿ ਬਾਬਾ ਜੀ ਦੇ 100ਵੇਂ ਜਨਮ ਦਿਨ ਮੌਕੇ ਵਿਸ਼ਾਲ ਫਰੀ ਮੈਡੀਕਲ ਚੈੱਕਅਪ ਕੈਂਪ 5 ਦਸਬੰਰ ਨੂੰ ਸਵੇਰੇ 9 ਵਜੇ ਤੋਂ 3 ਵਜੇ ਦੁਪਿਹਰ ਤੱਕ ਹਸਪਤਾਲ ਢਾਹਾਂ ਕਲੇਰਾਂ ਦੀ ਉ ਪੀ ਡੀ ਵਿਖੇ ਲਗਾਇਆ ਜਾਵੇਗਾ।
ਜਿਸ ਵਿੱਚ ਸ਼ੂਗਰ, ਬੀ ਪੀ, ਗੁਰਦੇ ਤੇ ਆਮ ਸਰੀਰਿਕ ਬਿਮਾਰੀਆਂ ਦੇ ਮਾਹਿਰ ਡਾ. ਵਿਵੇਕ ਗੁੰਬਰ, ਰੀੜ੍ਹ ਦੀ ਹੱਡੀ ਤੇ ਦਿਮਾਗ ਦੀਆਂ ਬਿਮਾਰੀਆਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਜਸਦੀਪ ਸਿੰਘ ਸੈਣੀ, ਹੱਡੀਆਂ ਤੇ ਜੋੜਾਂ ਦੀਆਂ ਬਿਮਾਰੀਆਂ ਤੇ ਅਪਰੇਸ਼ਨਾਂ ਦੇ ਮਾਹਿਰ ਡਾ. ਪਰਮਿੰਦਰ ਸਿੰਘ ਵਾਰੀਆ, ਪਿਸ਼ਾਬ ਦੇ ਰੋਗਾਂ ਤੇ ਯੂਰੋਲੋਜੀ ਦੇ ਮਾਹਿਰ ਡਾ. ਅਮਿਤ ਸੰਧੂ, ਜਨਰਲ ਸਰਜਰੀ ਅਤੇ ਲੈਪਰੋਸਕੋਪਿਕ ਸਰਜਰੀ ਦੇ ਮਾਹਿਰ ਡਾ. ਮਾਨਵਦੀਪ ਸਿੰਘ ਬੈਂਸ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਜਗਜੀਤ ਸਿੰਘ, ਨੱਕ-ਕੰਨ-ਗਲੇ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਬਲਵਿੰਦਰ ਸਿੰਘ, ਔਰਤ ਰੋਗਾਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ ਸ਼ਵੇਤਾ ਬਗੜੀਆ, ਬੱਚਿਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਹਰਤੇਸ਼ ਸਿੰਘ ਪਾਹਵਾ, ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ ਟੀ. ਅਗਰਵਾਲ ਮਾਹਿਰ ਕੈਂਪ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ ।
ਡਾ. ਢਾਹਾਂ ਨੇ ਕੈਂਪ ਵਿਚ ਮਿਲਣ ਵਾਲੀਆਂ ਮੁਫਤ ਸਹੂਲਤਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਇਸ ਮੌਕੇ ਰਜਿਸਟਰੇਸ਼ਨ ਫਰੀ ਹੋਣ ਤੋਂ ਇਲਾਵਾ ਡਾਕਟਰੀ ਸਲਾਹ, ਫਾਈਬਰੋਸਕੈਨ (ਲਿਵਰ ਦੀ ਸੈਕਨਿੰਗ), ਥਾਇਰਾਇਡ, ਐਚ ਬੀ ਏ 1ਸੀ ਟੈਸਟ, ਬੀ ਐਮ ਡੀ ਟੈਸਟ, ਬੱਚਿਆਂ ਦੇ ਟੇਢੇ ਮੇਢੇ ਦੰਦਾਂ ਦੀ ਫਰੀ ਜਾਂਚ, ਦੰਦਾਂ ਦੇ ਫਰੀ ਐਕਸਰੇ ਤੇ ਖਰਾਬ ਦੰਦ ਫਰੀ ਕੱਢੇ ਜਾਣਗੇ, ਯੂਰੋਫਲੋਮੈਟਰੀ ਟੈਸਟ, ਡਾਇਟ ਸਲਾਹ, ਸੁਣਾਈ ਵਾਲਾ ਪੀ ਟੀ ਏ ਟੈਸਟ, ਨਿਊਰੋਪੈਥੀ, ਤੋਤਲਾ ਤੇ ਘੱਟ ਬੋਲਣ ਵਾਲਿਆਂ ਲਈ ਸਪੀਚ ਥੈਰੇਪੀ ਟੈਸਟ ਆਦਿ ਵੀ ਮੁਫਤ ਹੋਣਗੇ । ਉਹਨਾਂ ਦੱਸਿਆ ਕਿ 5 ਦਸੰਬਰ ਨੂੰ ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਅਲਟਰਾਸਾਊਂਡ ਸਕੈਨ ਮੁਫਤ ਹੋਵੇਗੀ ਅਤੇ ਔਰਤ ਰੋਗਾਂ ਦੇ ਅਪਰੇਸ਼ਨਾਂ 'ਤੇ ਵਿਸ਼ੇਸ਼ ਛੋਟ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਕੰਨਾਂ ਦੀਆਂ ਸੁਣਾਈ ਵਾਲੀਆਂ ਮਸ਼ੀਨਾਂ 'ਤੇ ਭਾਰੀ ਛੋਟ ਪ੍ਰਦਾਨ ਕੀਤੀ ਜਾਵੇਗੀ । ਉਹਨਾਂ ਇਲਾਕਾ ਨਿਵਾਸੀਆਂ ਨੂੰ 5 ਦਸੰਬਰ ਨੂੰ ਲੱਗ ਰਹੇ ਫਰੀ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਪੀਲ ਵੀ ਕੀਤੀ । ਬਾਬਾ ਬੁੱਧ ਸਿੰਘ ਢਾਹਾਂ ਜੀ ਦੇ ਜਨਮ ਦਿਨ ਨੂੰ ਸਮਰਪਿਤ ਫਰੀ ਮੈਡੀਕਲ ਕੈਂਪ ਦੀ ਜਾਣਕਾਰੀ ਦੇਣ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਸਨ ।