ਮੋਗਾ : ਸਕੂਲਾਂ ਵਾਲੀਆਂ ਲਿੰਕ ਸੜਕਾਂ ਉਪਰੋਂ ਸਕੂਲ ਲੱਗਣ ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘਣ ʻਤੇ ਪਾਬੰਦੀ
-ਸਕੂਲੀ ਬੱਚਿਆਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਲਈ ਕੀਤੇ ਪਾਬੰਦੀ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ
ਮੋਗਾ, 28 ਨਵੰਬਰ 2025 : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਗਾਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਜਿਹਨਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਹਨਾਂ ਸਕੂਲਾਂ ਦੇ ਸਵੇਰੇ ਲੱਗਣ ਦੇ ਸਮੇਂ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਛੁੱਟੀ ਸਮੇਂ ਦੁਪਹਿਰ 1.30 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਟਿੱਪਰਾਂ ਦੇ ਲੰਘਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਕੂਲਾਂ ਦੀ ਛੁੱਟੀ ਦੇ ਸਮੇਂ ਟਿੱਪਰਾਂ ਦੇ ਨਾਲ ਕਿਸੇ ਅਣਸੁਖਾਵੀਂ ਘਟਨਾ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ।