ਇੰਮਪਰੂਮੈਂਟ ਟਰੱਸਟ ਦੀ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ
ਗੁਰਦਾਸਪੁਰ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਨੇ ਫੜੀ ਤੇਜ਼ੀ
ਰੋਹਿਤ ਗੁਪਤਾ
ਗੁਰਦਾਸਪੁਰ, 28 ਨਵੰਬਰ ਗੁਰਦਾਸਪੁਰ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤਹਿਤ ਅੱਜ 2 ਕਰੋੜ ਰੁਪਏ ਦੀ ਲਾਗਤ ਨਾਲ ਇੰਮਪਰੂਮੈਂਟ ਟਰੱਸਟ ਗੁਰਦਾਸਪੁਰ ਦੀ ਨਵੀਂ ਉਸਾਰੀ ਜਾਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਜੋਬਨ ਰੰਧਾਵਾ ਤੇ ਜਿਲ੍ਹਾ ਪ੍ਰਧਾਨ ਆਪ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ
ਚੇਅਰਮੈਨ ਮਾਨਿਕ ਮਹਿਤਾ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ ਅਤੇ ਪਾਰਟੀ ਦੇ ਵਰਕਰ ਅਤੇ ਆਗੂ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਕਿਹਾ ਕਿ ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਇੰਮਪਰੂਮੈਂਟ ਟਰੱਸਟ ਗੁਰਦਾਸਪੁਰ ਦੀ ਨਵੀਂ ਉਸਾਰੀ ਜਾਣ ਵਾਲੀ ਵਾਲੀ ਇਮਾਰਤ ਦਾ ਕੰਮ ਸ਼ੁਰੂ ਹੋਇਆ ਹੈ ਜਿਸ ਨਾਲ ਇੱਥੇ ਆਉਣ ਵਾਲੇ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ ਅਤੇ ਸੂਬੇ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨਾਂ ਕਿਹਾ ਕਿ ਜਿੱਥੇ ਲੋਕਾਂ ਦੀਆਂ ਮੁਸ਼ਕਲਾ ਦਾ ਹੱਲ ਕੀਤਾ ਜਾ ਰਿਹਾ ਉਸ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਵੀ ਲੋਕਾਂ ਤੱਕ ਪੁਜਦਾ ਕੀਤਾ ਗਿਆ ਹੈ।
ਇਸ ਮੌਕੇ ਉਨ੍ਹਾਂ ਨੇ ਚੇਅਰਮੈਨ ਰਾਜੀਵ ਸਰਮਾਂ ਵੱਲੋਂ ਲੋਕਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਨ੍ਹਾਂ ਵੱਲੋਂ ਹਮੇਸ਼ਾ ਹੀ ਪਾਰਟੀ ਵਿੱਚ ਨਿੱਠ ਕੇ ਮਿਹਨਤ ਕੀਤੀ ਜਾਂਦੀ ਹੈ ਉਸ ਦੇ ਨਾਲ-ਨਾਲ ਜਦੋਂ ਦੀ ਉਨ੍ਹਾਂ ਨੂੰ ਚੇਅਰਮੈਨ ਇੰਮਪਰੂਮੈਂਟ ਟਰੱਸਟ ਦੀ ਮਿਲੀ ਹੈ ਉਨ੍ਹਾਂ ਨੇ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਹੈ।
ਇਸ ਮੌਕੇ ਗੱਲ਼ ਕਰਦਿਆ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਪਹਿਲਾਂ ਬਣੇ ਇੰਮਪਰੂਮੈਂਟ ਟਰੱਸਟ ਇਮਾਰਤ ਦੀ ਹਾਲਤ ਬਹੁਤ ਖਸਤਾ ਸੀ, ਪਰ ਹੁਣ ਨਵੀਂ ਇਮਾਰਤ ਨਦੀ ਉਸਾਰੀ ਹੋਣ ਨਾਲ ਹਲਕਾ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਹਲਕੇ ਗੁਰਦਾਸਪੁਰ ਅੰਦਰ ਲਗਾਤਾਰ ਲੋਕ ਹਿੱਤ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿਛਲੇ ਸਾਢੇ ਤਿੰਨ ਸਾਲਾ ਵਿੱਚ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਰਿਕਾਰਡ ਵਿਕਾਸ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਮੁਸ਼ਕਲਾ ਹੱਲ਼ ਕਰਨ ਲਈ ਉਹ ਵਚਨਬੱਧ ਹਨ। ਇਸ ਮੌਕੇ ਉਨ੍ਹਾਂ ਨੇ ਰਾਜੀਵ ਸ਼ਰਮਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਅਤੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ਪੂਰੀ ਮੇਹਨਤ ਅਤੇ ਲਗਨ ਨਾਲ ਆਪਣੇ ਫਰਜ ਨਿਭਾ ਰਹੇ ਹਨ ਅਤੇ ਅੱਜ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਇੰਮਪਰੂਮੈਂਟ ਟਰੱਸਟ ਗੁਰਦਾਸਪੁਰ ਦੀ ਨਵੀ ਇਮਾਰਤ ਬਣਨ ਦੀ ਸ਼ੁਰੂਆਤ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 2 ਕਰੋੜ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਇਮਾਰਤ ਦੇ ਵਿਕਾਸ ਕੰਮ ਛੇ ਮਹੀਨੇ ਅੰਦਰ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਇਮਾਰਤ ਵਿੱਚ ਲੋਕਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਇੰਜੀਨੀਅਰ ਹਰਮੀਤ ਸਿੰਘ ਕਾਰਜ ਸਾਧਕ ਅਫਸਰ ਮਨੋਜ ਸ਼ਰਮਾ , ਇੰਪਰੂਵਮੈਂਟ ਟਰੱਸਟ ਦੇ ਮੈਬਰ ਰਘੁਬੀਰ ਸਿੰਘ ਖਾਲਸਾ , ਹਿਤੇਸ਼ ਮਹਾਜਨ, ਟਰੱਸਟੀ ਜਗਜੀਤ ਸਿੰਘ ਪਿੰਟਾ ਸਕੱਤਰ ਆਪ ਗੁਰਦਾਸਪੁਰ, ਟਰੱਸਟੀ ਦਲਜੀਤ ਸਿੰਘ, ਪਵਨ ਕੁਮਾਰ ਜੁਆਇੰਟ ਸਕੱਤਰ ਨਸ਼ਾ ਮੁਕਤੀ ਮੋਰਚਾ, ਰਾਜਿੰਦਰ ਨੰਦਾ ਅਤੇ ਪਾਰਟੀ ਦੇ ਵਰਕਰ ਅਤੇ ਆਗੂ ਮੌਜੂਦ ਸਨ।