ਬਾਬਾ ਸੁੱਚਾ ਸਿੰਘ ਕਾਰ ਸੇਵਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ
ਸ੍ਰੀ ਅਨੰਦਪੁਰ ਸਾਹਿਬ:- 2 ਦਸੰਬਰ 2025 : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਤ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ `ਤੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬਾ ਸੁੱਚਾ ਸਿੰਘ ਦਿਲ ਦੀ ਬੀਮਾਰੀ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਇਕ ਨਾਮਵਰ ਸਥਾਨਕ ਹਸਪਤਾਲ ਵਿਖੇ ਜ਼ੇਰੇ-ਇਲਾਜ ਵਿੱਚ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਮੁੱਚੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸੁੱਚਾ ਸਿੰਘ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਕਾਰ ਸੇਵਾਵਾਂ ਕਰਵਾਈਆਂ। ਉਨ੍ਹਾਂ ਕਿਹਾ ਕਿ ਬਾਬਾ ਸੁੱਚਾ ਸਿੰਘ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।