Rajinder Gupta ਨੇ JP Nadda ਨਾਲ ਕੀਤੀ ਮੁਲਾਕਾਤ! ਇਨ੍ਹਾਂ ਮੁੱਦਿਆਂ 'ਤੇ ਹੋਈ ਗੱਲਬਾਤ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 3 ਦਸੰਬਰ, 2025: ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਚੇਅਰਮੈਨ ਰਜਿੰਦਰ ਗੁਪਤਾ (Rajinder Gupta) ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜੇਪੀ ਨੱਡਾ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਉਨ੍ਹਾਂ ਦੇ ਪ੍ਰਵੇਸ਼ 'ਤੇ ਵਧਾਈ ਦਿੱਤੀ। ਬੈਠਕ ਦੌਰਾਨ ਦੋਵਾਂ ਆਗੂਆਂ ਨੇ ਦੇਸ਼ ਅਤੇ ਪੰਜਾਬ ਨਾਲ ਜੁੜੇ ਕੁਝ ਅਹਿਮ ਮੁੱਦਿਆਂ 'ਤੇ ਗੈਰ-ਰਸਮੀ ਵਿਚਾਰ-ਵਟਾਂਦਰਾ ਵੀ ਕੀਤਾ।