ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਕਸਫੋਰਡ ਸਕੂਲ ਦਾ ਦੌਰਾ
ਅਸ਼ੋਕ ਵਰਮਾ
ਭਗਤਾ ਭਾਈ, 3 ਦਸੰਬਰ 2025: ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ, ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਆਪਣੇ ਖੇਤਰ ਵਿੱਚ ਵਿਸ਼ੇਸ਼ ਨਾਮ ਕਮਾ ਰਹੀ ਹੈ।ਇਹ ਸੰਸਥਾ ਕਿਸੇ ਜਾਣ-ਪਛਾਣ ਦੀ ਮਥਾਜ ਨਹੀਂ।ਇਸ ਸੰਸਥਾ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਦੌਰਾ ਕੀਤਾ ਸੀ ਅਤੇ ਉਸ ਸਮੇਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨਾਲ ਇਸ ਸੰਸਥਾ ਵਿੱਚ ਵਿਸ਼ੇਸ਼ ਤੌਰ ਤੇ ਆਉਣ ਦਾ ਵਾਅਦਾ ਕੀਤਾ ਸੀ ਜਿਸ ਤੇ ਫੁੱਲ ਚੜ੍ਹਾਉਂਦੇ ਹੋਏ ਸਪੀਕਰ ਇਸ ਸੰਸਥਾ ਵਿੱਚ ਆਏ।ਸਕੂਲ ਦੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਸਵਾਗਤ ਵਿੱਚ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਗਿਆ।ਉਨ੍ਹਾਂ ਨੇ ਸਕੂਲ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਸਲੀ ਫੁੱਲ ਤਾਂ ਤੁਸੀਂ ਬੱਚੇ ਹੋ, ਜਿਸ ਨਾਲ ਇਹ ਬਾਗ ਰੂਪੀ ਸੰਸਥਾ ਦਿਨ-ਬ-ਦਿਨ ਅੱਗੇ ਪੁਲਾਂਘਾ ਪੁੱਟ ਰਹੀ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਸਿਰਫ ਸਕੂਲੀ ਪੜ੍ਹਾਈ ਹੀ ਜ਼ਰੂਰੀ ਨਹੀਂ, ਇਸ ਦੇ ਨਾਲ ਨੈਤਿਕ ਕਦਰਾਂ-ਕੀਮਤਾਂ ਦਾ ਹੋਣਾ ਵਧੇਰੇ ਜ਼ਰੂਰੀ ਹੈ ਜੋ ਕਿ ਸਾਨੂੰ ਇੱਕ ਚੰਗਾ ਨਾਗਰਿਕ ਬਣਨ ਵਿੱਚ ਸਹਾਈ ਹੁੰਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਆਕਸਫੋਰਡ ਦੇ ਵਿਦਿਆਰਥੀਆਂ ਨੂੰ ਮਿਲਣ ਤੋਂ ਬਾਅਦ ਇਹ ਦਿਲੀ ਇੱਛਾ ਸੀ ਕਿ ਇਸ ਸੰਸਥਾ ਵਿੱਚ ਜਾਇਆ ਜਾਵੇ, ਜੋ ਕਿ ਅੱਜ ਪੂਰੀ ਹੋ ਗਈ ਹੈ।ਉਨ੍ਹਾਂ ਨੇ ਸਕੂਲ ਦੀਆਂ ਪੜ੍ਹਾਈ ਅਤੇ ਖੇਡਾਂ ਚ ਪ੍ਰਾਪਤੀਆਂ, ਸਕੂਲ ਵਿੱਚ ਮਹੁੱਈਆ ਕਰਵਾਈਆਂ ਗਈਆਂ ਸਹੂਲਤਾਂ ਜਿਵੇਂ ਕਿ ਆਧਿਨੁਕ ਤਰੀਕੇ ਨਾਲ ਲੈੱਸ ਲੈਬਜ਼, ਇਨਫ਼ਰਾਸਟਕਚਰ , ਲਾਇਬ੍ਰੇਰੀ , ਹੋਟ ਅਤੇ ਕੋਲਡ ਏ ਸੀ ਸੁਵਿਧਾ ਆਦਿ ਦੀ ਤਾਰਿਫ਼ ਵੀ ਕੀਤੀ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਆਪਣਾ ਕੀਮਤੀ ਸਮਾਂ ਕੱਢਣ ਲਈ ਧੰਨਵਾਦ ਕੀਤਾ।ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਜੀ ਨੇ ਸਪੀਕਰ ਸਾਹਿਬ ਨੂੰ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।