ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਰੂਪਨਗਰ 3 ਦਸੰਬਰ 2025 : SSP ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 01 ਕਿਲੋ 446 ਗ੍ਰਾਮ ਹੈਰੋਈਨ ਬਰਾਮਦ ਕੀਤੀ ਗਈ , ਉਨ੍ਹਾਂ ਦੱਸਿਆ ਕਿ ਇਕ ਹੋਰ ਮਾਮਲੇ ਵਿਚ ਸੰਜੇ ਯਾਦਵ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 19 ਬੋਤਲਾ ਸ਼ਰਾਬ ਠੇਕਾ (ਸੇਲ ਇਨ ਚੰਡੀਗੜ੍ਹ) ਬ੍ਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਨਸ਼ਾ ਕਰਨ ਦੇ ਆਦੀ 2 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਮੋਰਿੰਡਾ ਦੀ ਪੁਲਿਸ ਟੀਮ ਵੱਲੋਂ ਚੈਕਿੰਗ ਦੌਰਾਨ ਟੀ-ਪੁਆਇੰਟ ਪਿੰਡ ਓਇੰਦ ਪਾਸ ਇੱਕ ਥਾਰ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਦਾ ਡਰਾਈਵਰ ਇੱਕਦਮ ਪਿੱਛੇ ਨੂੰ ਮੁੜਕੇ ਭੱਜਣ ਲੱਗਾ। ਜਿਸ ‘ਤੇ ਪੁਲਿਸ ਪਾਰਟੀ ਵਲੇ ਗੱਡੀ ਨੂੰ ਕਾਬੂ ਕੀਤਾ ਗਿਆ, ਜਿਸ ਵਿੱਚ ਅਜੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਹਬੀਬ ਵਾਲਾ ਜ਼ਿਲ੍ਹਾ ਫਿਰੋਜਪੁਰ, ਬਿੰਦਰ ਸਿੰਘ, ਰਾਹੁਲ ਸਿੰਘ ਉਰਫ ਰਾਹੁਲ ਅਤੇ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀ ਚੱਕ ਰਾਈਆ ਵਾਲਾ ਥਾਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜਿਲਕਾ ਸਵਾਰ ਸਨ, ਗੱਡੀ ਦੀ ਤਲਾਸ਼ੀ ਲੈਣ ਤੇ 1 ਕਿਲੋ 446 ਗ੍ਰਾਮ ਹੈਰੋਈਨ ਬ੍ਰਾਮਦ ਕੀਤੀ ਗਈ, ਜਿਸ ਤੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ
ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਨਸ਼ਾਂ ਕਰਨ ਦੇ ਆਦੀ ਦੋਸ਼ੀ ਗੁਰਿੰਦਰ ਸਿੰਘ ਵਾਸੀ ਖੋਖਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਨੂਰਪਰੁਬੇਦੀ ਵੱਲੋਂ ਨਸ਼ਾ ਕਰਨ ਦੇ ਆਦੀ ਪ੍ਰਭਦਿਆਲ ਸਿੰਘ ਵਾਸੀ ਪਿੰਡ ਗੜਬਾਗਾ ਹਾਲ ਵਾਸੀ ਗੜਡੋਲੀਆ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ , ਉਨ੍ਹਾਂ ਦੱਸਿਆ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾ ਤੇ ਨਕੇਲ ਕੱਸਣ ਲਈ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 41 ਚਲਾਨ ਕੀਤੇ ਗਏ
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ