ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾਅ ਬਾਰੇ ਦੱਸਿਆ
ਰੋਹਿਤ ਗੁਪਤਾ
ਗੁਰਦਾਸਪੁਰ 5 ਦਸੰਬਰ
ਮਾਨਯੋਗ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਦਬੁੱੜੀ ਵਿਖੇ ਬੱਚਿਆਂ ਦੀ ਅੱਖਾਂ ਦੇ ਨਿਰੀਖਣ ਲਈ ਕੈਂਪ ਲਗਾਇਆ ਗਿਆ।
ਇਸ ਮੌਕੇ ਬੱਚਿਆਂ ਨੂੰ ਮੱਛਰ ਜਣਿਤ ਰੋਗਾਂ ਦੀ ਰੋਕਥਾਮ, ਅੱਖਾਂ ਦੀ ਦੇਖਭਾਲ ਅਤੇ ਸਰਦੀ ਤੋਂ ਬਚਾਅ ਆਦਿ ਵਿਸ਼ਿਆਂ ਬਾਰੇ ਦੱਸਿਆ ਗਿਆ।
ਕੇਅਰ ਕੈਂਪੰਨੇਇਨ ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੋਬਾਈਲ ਤੇ ਸਿਹਤ ਜਾਣਕਾਰੀ ਲੈਣ ਬਾਰੇ ਦੱਸਿਆ ਗਿਆ। ਇਸ ਮੌਕੇ ਬੀਈਈ ਰਾਕੇਸ਼ ਕੁਮਾਰ, ਅਪਥਾਲਮਿਕ ਅਫਸਰ ਸਿਮਰਨ ਕੌਰ, mphw ਸੁਖਜੀਤ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਦੀ ਸ਼ਨਾਖ਼ਤ ਲਈ ਜਗ੍ਹਾ ਜਗ੍ਹਾ ਤੇ ਮੱਛਰ ਦੇ ਲਾਰਵਾ ਦੀ ਜਾਂਚ ਕੀਤੀ ਜਾ ਰਹੀ ਹੈ। ਮਲੇਰੀਆ, ਡੇਂਗੂ ਅਤੇ ਚਿਕੰਗੁਨੀਆ ਸਬੰਧੀ ਜਾਗਰੂਕ ਕੀਤਾ ਗਿਆ। ਸਿਹਤ ਬਲਾਕ ਦੋਰਾਂਗਲਾ ਵਿੱਚ ਵੱਖ ਵੱਖ ਥਾਵਾਂ ਤੇ ਲੋਕਾਂ ਦੀ rdt ਕਿੱਟਾਂ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ। ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾਵੇ। ਫੀਲਡ ਸਟਾਫ ਵਲ਼ੋ ਡੇੰਗੂ ਅਤੇ ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ ਤੇ ਮਛਰ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ । ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਲਿਟਲ ਚੈਂਪੀਅਨ ਪ੍ਰੋਗਰਾਮ ਜਾਰੀ ਹੈ । ਬੱਚਿਆਂ ਨੂੰ ਅੱਖਾਂ ਦੇ ਰੋਗਾਂ ਬਾਰੇ ਦੱਸਿਆ ਗਿਆ।
ਉਨਾਂ ਕਿਹਾ ਕਿ ਬੁਖਾਰ ਹੋਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਤੋ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਦੀ ਜਾਵੇ।