ਕਾਂਗਰਸੀ ਵਿਧਾਇਕ ਪਾਹੜਾ ਦਾ ਗੰਭੀਰ ਦੋਸ਼, ਕਿਹਾ- ਵੱਡੇ ਅਫ਼ਸਰ ਨੇ ਧੱਕੇ ਨਾਲ ਕੀਤੇ ਸਾਡੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
SDM ਦੇ ਪਤੀ ਨੇ ਫੋਨ ਕਰਕੇ ਵਿਰੋਧੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਲਈ ਸਰਕਾਰ ਦੇ ਦਬਾਅ ਬਾਰੇ ਦੱਸਿਆ ਸੀ : MLA ਪਾਹੜਾ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਗੁਰਦਾਸਪੁਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਪੰਜਾਬ ਸਰਕਾਰ 'ਤੇ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਲਈ ਭ੍ਰਿਸ਼ਟ ਅਧਿਕਾਰੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ।
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਇੱਕ ਮਹਿਲਾ ਐਸਡੀਐਮ ਹੈ, ਜਿਸ 'ਤੇ ਭ੍ਰਿਸ਼ਟਾਚਾਰ ਦੇ ਕਈ ਦੋਸ਼ ਹਨ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ, ਅਤੇ ਉਸ ਦੇ ਪਤੀ ਨੇ ਰਾਤ ਨੂੰ ਉਨ੍ਹਾਂ ਨੂੰ ਆਪਣੀ ਬੇਵਸੀ ਦੱਸਣ ਲਈ ਫੋਨ ਕੀਤਾ, ਕਿਹਾ ਕਿ ਉਨ੍ਹਾਂ 'ਤੇ ਸਰਕਾਰ ਦਾ ਦਬਾਅ ਸੀ ਕਿ ਜੇਕਰ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਨਹੀਂ ਕੀਤੇ ਤਾਂ ਉਨ੍ਹਾਂ ਦੇ ਕੇਸ ਦੁਬਾਰਾ ਖੋਲ੍ਹ ਦਿੱਤੇ ਜਾਣਗੇ ।ਇਸ ਮਾਮਲੇ ਬਾਰੇ ਸੰਪਰਕ ਕਰਨ 'ਤੇ, ਐਸਡੀਐਮ ਗੁਰਦਾਸਪੁਰ, ਅਨੁਪ੍ਰੀਤ ਨੇ ਮੀਡੀਆ ਨਾਲ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ।
ਇਸ ਦੌਰਾਨ, ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੇ ਪੱਗਾਂ ਬਾਰੇ ਦਿੱਤੇ ਗਏ ਵਿਵਾਦਤ ਬਿਆਨ ਬਾਰੇ, ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੇ ਅਜਿਹਾ ਬਿਆਨ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਚੰਗੀ ਗੱਲ ਹੋਵੇਗੀ ਜੇਕਰ 'ਆਪ' ਵਿਧਾਇਕ ਆਪਣੇ ਬਿਆਨ ਲਈ ਮੁਆਫ਼ੀ ਮੰਗੇ। ਉਨ੍ਹਾਂ ਅੱਗੇ ਕਿਹਾ ਕਿ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਆਪ' ਵਿਧਾਇਕ ਦੇ ਵਿਵਾਦਪੂਰਨ ਬਿਆਨ ਬਾਰੇ ' ਸ੍ਰੀ ਅਕਾਲ ਤਖ਼ਤ ਨੂੰ ਸ਼ਿਕਾਇਤ ਕੀਤੀ ਹੈ।