ਵੱਡੀ ਖ਼ਬਰ : ਅਕਾਲੀ ਦਲ ਦੀ ਸ਼ਿਕਾਇਤ 'ਤੇ ਵੂਮੈਨ BDPO ਦਾ ਤਬਾਦਲਾ
Babushahi Bureau
ਨਾਭਾ, 9 December 2025 ; ਪੰਜਾਬ ਵਿੱਚ ਚੋਣ ਕਮਿਸ਼ਨ (Election Commission) ਨੇ ਨਾਭਾ ਦੀ B. D. P. O. ਬਲਜੀਤ ਕੌਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦਾ ਤਬਾਦਲਾ (Transfer) ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਉਕਤ ਕਾਰਵਾਈ ਅਕਾਲੀ ਦਲ ਦੀ ਸਿ਼ਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਡੀ. ਪੀ. ਓ. ਨਾਭਾ ਬਲਜੀਤ ਕੌਰ ਵਲੋਂ ਜਿ਼ਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਅਕਾਲੀ ਉਮੀਦਵਾਰਾਂ ਨੂੰ ਐਨ. ਓ. ਸੀ. (N. O. C.) ਨਹੀਂ ਦਿੱਤੀ ਜਾ ਰਹੀ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ । ਇਸ ਮਾਮਲੇ ਨੂੰ ਲੈ ਕੇ ਕਾਫ਼ੀ ਹੰਗਾਮਾ ਹੋਇਆ ਸੀ ।
ਇਸ ਸੰਬੰਧੀ ਹੇਠਾਂ ਜਾਰੀ ਨੋਟੀਫਿਕੇਸ਼ਨ ਵੀ ਦਿੱਤਾ ਗਿਆ ਹੈ-
