14 ਦਸੰਬਰ ਨੂੰ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ , 09 ਦਸੰਬਰ :
ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਵਿੱਚ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ 2025 ਨੂੰ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।
ਇਸ ਲਈ ਜਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ, ਸ੍ਰੀ ਅਦਿੱਤਿਆ ਉੱਪਲ ਵੱਲੋਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਸਨਮੁੱਖ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 14 ਦਸੰਬਰ, 2025 ਨੂੰ ਜਿਲ੍ਹਾ ਗੁਰਦਾਸਪੁਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਪੋਲਿੰਗ ਬੂਥਾਂ/ਜਨਤਕ/ਨਿੱਜੀ ਜਗ੍ਹਾ 'ਤੇ ਕਿਸੇ ਵੀ ਉਮੀਦਵਾਰ/ਵਿਅਕਤੀ/ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ/ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਲਾਊਡ /ਵਾਇਰਲੈਸ ਸੈਂਟ /ਕੋਰਡਲੈਸ ਫੋਨ/ਸੈਲੂਲਰ ਫੋਨ, ਸਪੀਕਰ ਮੈਗਾਟੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ ਬੈਨਰ ਨਹੀਂ ਲਗਾਇਆ ਜਾਵੇਗਾ।
ਚੋਣ ਡਿਊਟੀ 'ਤੇ ਤਾਇਨਾਤ ਹੋਣ/
ਅਬਜ਼ਰਵਰ ਪ੍ਰਸ਼ਾਸਨਿਕ ਪੁਲਿਸ ਅਧਿਕਾਰੀ, ਡਿਊਟੀ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜਿਲ੍ਹਾ ਚੋਣ ਅਫਸਰ, ਗੁਰਦਾਸਪੁਰ ਜਾਂ ਸਬੰਧਿਤ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।
---------------