ਮਜ਼ਦੂਰ ਪਰਿਵਾਰਾਂ ਦੀ ਬਸਤੀ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਹਲਕਾ ਇੰਚਾਰਜ ਨੂੰ ਸੌਂਪਿਆ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ, 9 ਦਸੰਬਰ 2025 : ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਪਿੰਡ ਘੁੱਦਾ ਵਿਖੇ ਪੁੱਜਣ ਤੇ ਸਰੂਪਾ ਬਸਤੀ ਦੀਨ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਪੱਤਰ ਦਿੱਤਾ।
ਇਸ ਮੌਕੇ ਗੁਰਾਦਤ ਸਿੰਘ ਤੇ ਰਿੰਕੂ ਸਿੰਘ ਕਿਹਾ ਕਿ ਤਿੰਨ ਸਾਲ ਤੋਂ ਜ਼ਿਆਦਾ ਸਮਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਹੋ ਚੁੱਕਿਆ ਹੈ ਪਰ ਸਰਕਾਰ ਨੇ ਮਜ਼ਦੂਰਾਂ ਦੀਆਂ ਸਮੱਸਿਆਂਵਾਂ ਹੱਲ ਕਰਨਾ ਦੂਰ ਦੀ ਗੱਲ ਹੈ ਮਜ਼ਦੂਰਾਂ ਵੱਲ ਧਿਆਨ ਵੀ ਨਹੀਂ ਦਿੱਤਾ ਜਾ ਰਿਹਾ ਹੈ।ਇਸ ਮੌਕੇ ਉਨ੍ਹਾਂ ਕਿਹਾ ਸਰੂਪਾ ਬਸਤੀ ਪਿੰਡ ਘੁੱਦਾ ਵਿੱਚ ਮਜ਼ਦੂਰਾਂ ਦੀਆਂ ਸਮੱਸਿਆਂਵਾਂ ਲੰਮੇ ਸਮੇਂ ਤੋਂ ਲਮਕ ਰਹੀਆਂ ਹਨ ਜਿਸ ਵਿਚ ਸਰਕਾਰੀ ਕਮਿਊਨਿਟੀ ਸੈਂਟਰ ਦੀ ਖਸਤਾ ਹਾਲਤ ਬਾਰੇ ਜਾਣੂ ਕਰਵਾਇਆ ਗਿਆ ਜੋ ਇਸ ਸਮੇਂ ਨਸ਼ੇ ਦੇ ਅੱਡੇ ਵਿੱਚ ਤਬਦੀਲ ਹੋ ਚੁੱਕਿਆ ਹੈ।
ਉਹਨਾਂ ਕਿਹਾ ਕਿ ਸਰੂਪਾ ਬਸਤੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਅਪਗ੍ਰੇਡ ਕਰਨ ਸਬੰਧੀ।3.ਸਰੂਪਾ ਬਸਤੀ ਦੇ ਮੇਨ ਰਸਤਾ ਨੂੰ ਠੀਕ ਕਰਨ ਸਬੰਧੀ ਜਿਸਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਤੇ ਪਾਣੀ ਦੀ ਨਿਕਾਸੀ ਦਾ ਵੀ ਸਹੀ ਪ੍ਰਬੰਧ ਨਹੀਂ ਹੈ।ਪਿੰਡ ਘੁੱਦਾ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਪੂਰੀ ਕਰਨ ਸਬੰਧੀ ਤੇ 24 ਸਹਲੂਤ ਚਾਲੂ ਕਰਨ ਸਬੰਧੀ ਆਦਿ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਵਿਚ ਖੇਡ ਗਰਾਊਂਡ ਬਣਾਉਣ ਦੀ ਵੱਡੀ ਪੱਧਰ ਤੇ ਮਸ਼ਹੂਰੀ ਕੀਤੀ ਜਾ ਰਹੀ ਹੈ ਪਰ ਪਿੰਡ ਘੁੱਦਾ ਵਿੱਚ ਨੌਜਵਾਨਾਂ ਲਈ ਖੇਡ ਗਰਾਊਂਡ ਨਹੀਂ ਹੈ।ਇਸ ਲਈ ਉਨ੍ਹਾਂ ਨੌਜਵਾਨਾਂ ਤੇ ਵਿਦਿਆਰਥੀਆਂ ਲਈ ਖੇਡ ਗਰਾਊਂਡ ਬਣਾਉਣ ਲਈ ਮੰਗ ਰੱਖੀ ਗਈ।ਇਸ ਮੌਕੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਛਿੰਦਾ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਨੂੰ ਸਮੇਂ ਦੀ ਹੋਰ ਜ਼ਰੂਰਤ ਦਿੱਤੀ ਜਾਵੇ।