ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ 'ਵਿਸ਼ਵ ਮਨੁੱਖੀ ਅਧਿਕਾਰ ਦਿਵਸ' ਸਬੰਧੀ ਜਾਗਰੁਕਤਾ ਪ੍ਰੋਗਰਾਮ
ਰੋਹਿਤ ਗੁਪਤਾ
ਗੁਰਦਾਸਪੁਰ 10 ਦਸੰਬਰ ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ 'ਵਿਸ਼ਵ ਮਨੁੱਖੀ ਅਧਿਕਾਰ ਦਿਵਸ' ਮੌਕੇ ਤੇ ਐਸ.ਐਸ.ਐਮ.ਕਾਲਜ, ਦੀਨਾਨਗਰ ਵਿੱਚ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ।
ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਐਸ.ਐਸ.ਐਮ. ਕਾਲਜ ਦੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਦੱਸਿਆ ਕਿ 10 ਦਸੰਬਰ ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ।
ਉਹਨਾਂ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਵਿੱਚ ਮਨੁੱਖੀ ਅਧਿਕਾਰ ਚਾਰਟਰ ਵਿੱਚ ਦੱਸੇ ਗਏ ਮਨੁੱਖੀ ਅਧਿਕਾਰਾਂ ਨੂੰ ਮੌਲਿਕ ਅਧਿਕਾਰਾਂ ਦੇ ਰੂਪ ਵਿੱਚ ਥਾਂ ਦੇ ਕੇ ਇਹਨਾਂ ਨੂੰ ਲਾਗੂ ਕਰਨ ਦਾ ਅਹਿਦ ਕੀਤਾ ਗਿਆ ਹੈ। ਪੰਜਾਬ ਦੀ ਧਰਤੀ ਉੱਤੇ ਪੈਦਾ ਹੋਏ ਗੁਰੂਆਂ, ਸੰਤਾਂ, ਪੀਰਾਂ, ਫਕੀਰਾਂ ਅਤੇ ਯੋਧਿਆਂ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ।
ਇਸ ਮੌਕੇ ਕਾਲਜ ਦੇ ਪਿ੍ਰੰਸੀਪਲ, ਸਟਾਫ, ਵਿਦਿਆਰਥੀ ਅਤੇ ਜਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਵੀ ਮੌਜੂਦ ਸਨ।