ਤਰਨ ਤਾਰਨ ਵਿੱਚ ਗੈਂਗਸਟਰਾਂ ਵਿਚਾਲੇ ਗੋਲੀਬਾਰੀ: ਇੱਕ ਨੌਜਵਾਨ ਦੀ ਮੌਕੇ 'ਤੇ ਮੌਤ
ਬਲਜੀਤ ਸਿੰਘ
ਤਰਨ ਤਾਰਨ, 10 ਨਵੰਬਰ 2025 : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਸਰਹਾਲੀ ਕਲਾਂ ਦੀ ਅਨਾਜ ਮੰਡੀ ਵਿੱਚ ਗੈਂਗਸਟਰ ਗਰੁੱਪਾਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ ਤੜਤੜਾਹਟ ਨਾਲ ਗੋਲੀਆਂ ਚੱਲੀਆਂ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ, ਸਰਹਾਲੀ ਕਲਾਂ ਦੀ ਅਨਾਜ ਮੰਡੀ ਵਿੱਚ ਦੋ ਗੈਂਗਸਟਰ ਗਰੁੱਪਾਂ ਦੇ ਮੈਂਬਰਾਂ ਵਿਚਕਾਰ ਅਚਾਨਕ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਗੋਲੀਬਾਰੀ ਵਿੱਚ ਬਦਲ ਗਈ। ਇਸ ਭਿਆਨਕ ਘਟਨਾ ਵਿੱਚ ਉੱਥੇ ਮੌਜੂਦ 19-20 ਸਾਲਾ ਨੌਜਵਾਨ ਅਜੇ ਸੰਘਾ ਦੀ ਗੋਲੀਆਂ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।
ਗੋਲੀਬਾਰੀ ਦੀ ਇਸ ਵੱਡੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕ ਕਾਫੀ ਘਬਰਾਏ ਹੋਏ ਹਨ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ।
ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੂਰੇ ਕਸਬੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।