Patiala : ਜਿਲ੍ਹੇ ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 12 ਦਸੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਫਰਵਰੀ 2026 ਤਕ ਲਾਗੂ ਰਹਿਣਗੇ।
ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ ਕਾਈਟਸ/ ਵਿਸ਼ ਕਾਈਟਸ ਉਡਾਉਣ ਤੇ ਪਾਬੰਦੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ 5 ਫਰਵਰੀ 2026 ਤਕ ਲਾਗੂ ਰਹਿਣਗੇ
ਭਾਖੜਾ ਅਤੇ ਹੋਰ ਵੱਡੀਆਂ ਛੋਟੀਆਂ ਨਹਿਰਾਂ ਵਿਚ ਨਹਾਉਣ ਤੇ ਪਾਬੰਦੀ ਦੇ ਹੁਕਮ ਜਾਰੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਦੀ ਹੱਦ ਅੰਦਰ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ ਛੋਟੀਆਂ ਨਦੀਆਂ ਨਹਿਰਾਂ ਵਿੱਚ ਕਿਸੇ ਵੀ ਸਥਾਨ ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਹਨਾਂ ਹੁਕਮਾਂ ਦੀ ਉਲੰਘਨਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ 5 ਫਰਵਰੀ 2026 ਤੱਕ ਲਾਗੂ ਰਹਿਣਗੇ।
ਜਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜਨ ’ਤੇ ਪਾਬੰਦੀ ਜਾਰੀ
ਵਧੀਕ ਜਿਲ੍ਹਾ ਮੈਜਿਸਟ੍ਰੇਟ ਸਿਮਰਪ੍ਰੀਤ ਕੌਰ ਨੇ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾ ਅਤੇ ਸ਼ਹਿਰਾਂ) ਵਿਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜਨ ਤੇ ਪਾਬੰਦੀ ਲਗਾਈ ਹੈ। ਇਹ ਹੁਕਮ 5 ਫਰਵਰੀ 2026 ਤਕ ਲਾਗੂ ਰਹਿਣਗੇ।