ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਰਿਵਾਰ ਸਮੇਤ ਪਾਈ ਵੋਟ
ਚੰਡੀਗੜ੍ਹ, 14 ਦਸੰਬਰ 2025- ਸੂਬੇ ਦੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ, ਜਿਸ ਦੇ ਤਹਿਤ ਵੱਖ ਵੱਖ ਥਾਵਾਂ ਤੇ ਵੱਡੀ ਗਿਣਤੀ ਵਿੱਚ ਲੋਕ ਅਤੇ ਮੰਤਰੀ, ਵਿਧਾਇਕ ਵੋਟਾਂ ਪਾ ਰਹੇ ਹਨ। ਜਾਣਕਾਰੀ ਅਨੁਸਾਰ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਕਟਾਰੂਚੱਕ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੋਟ ਪਾਈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਵਿੱਚ ਹੀ ਵੋਟ ਪਾਉਣਗੇ। ਉਨ੍ਹਾਂ ਲਿਖਿਆ ਕਿ ਆਪਣੀ ਵੋਟ ਪਾਉਣ ਲਈ ਸੰਗਰੂਰ ਜਾ ਰਿਹਾ ਹਾਂ..ਤੁਸੀਂ ਵੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰੋ..ਪਿੰਡਾਂ ਦੀ ਤਰੱਕੀ ਜ਼ਿੰਦਾਬਾਦ।