ਪੰਜਾਬ ਨੂੰ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦਾ ਸੱਦਾ
ਨਵੀਂ ਦਿੱਲੀ, 14 ਨਵੰਬਰ 2025 : ਕੇਂਦਰੀ ਖੇਤੀ ਮੰਤਰੀ ਸਿ਼ਵਰਾਜ ਸਿਘ ਚੌਹਾਨ ਨੇ ਰਾਜ ਸਭਾ ਵਿਚ ਕਿਹਾ ਕਿ ਜੇ ਪੰਜਾਬ ਨੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਲਾਗੂ ਕੀਤੀ ਹੁੰਦੀ ਤਾਂ ਸੂਬੇ ਦੇ ਕਿਸਾਨਾਂ ਨੂੰ ਹੜ੍ਹਾਂ ਦੌਰਾਨ ਨੁਕਸਾਨ ਨਾ ਹੁੰਦਾ। ਉਨ੍ਹਾਂ ਕਿਹਾ ਕਿ ਮੈ ਪੰਜਾਬ ਦੇ ਮੁੱਖ ਮੰਤਰੀ ਨੂੰ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ 2014 ਤੋ 2024 ਤੱਕ ਖੇਤੀ ਉਤਪਾਦਨ ਵਿਚ 44 ਫ਼ੀ ਸਦੀ ਵਾਧਾ ਹੋਇਆ ਹੈ ਤੇ ਸਰਕਾਰ ਇਸ ਨੂੰ ਹੋਰ ਵਧਾਉਣ ਵਿਚ ਕਿਸਾਨਾਂ ਦੀ ਮਦਦ ਕਰ ਰਹੀ ਹੈ।