ਗੁਰਦਾਸਪੁਰ ਦੇ ਪਿੰਡ ਸਾਧਚੱਕ ਵਿੱਚ ਚੋਣਾਂ ਨੂੰ ਲੈਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿੱਚ ਹੋਇਆਂ ਵਿਵਾਦ
ਕਾਂਗਰਸ ਪਾਰਟੀ ਦੇ ਇੱਕ ਹੀ ਪਰਿਵਾਰ ਦੇ ਕਈ ਮੈਂਬਰਾਂ ਦੇ ਜ਼ਖਮੀ ਹੋਣ ਦੀ ਖਬਰ, ਦੋਨੋਂ ਧਿਰ ਇੱਕ ਦੂਜੇ ਤੇ ਲਗਾ ਰਹੇ ਦੋਸ਼
ਰੋਹਿਤ ਗੁਪਤਾ
ਗੁਰਦਾਸਪੁਰ : ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਪਰਿਸ਼ਦ ਅਤੇ ਸਮਤੀ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਜਿਆਦਾਤਰ ਇਲਾਕਿਆਂ ਵਿੱਚ ਚੋਣਾਂ ਅਮਨ ਅਮਾਨ ਨਾਲ ਚੱਲ ਰਹੀਆਂ ਹਨ ਉੱਥੇ ਹੀ ਗੁਰਦਾਸਪੁਰ ਦੇ ਪਿੰਡ ਸਾਧੂ ਚੱਕ ਵਿਖੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਝੜਪ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਸਰਪੰਚ ਨਾਲ ਸੰਬੰਧਿਤ ਕਾਂਗਰਸ ਸਮਰਥਕਾਂ ਦਾ ਦੋਸ਼ ਹੈ ਕਿ ਉਹਨਾਂ ਤੇ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਤੇ ਤੇਜ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਛੇ ਸੱਤ ਇੱਕ ਹੀ ਪਰਿਵਾਰ ਦੇ ਮੈਂਬਰਾਂ ਨੂੰ ਜ਼ਖਮੀ ਕੀਤਾ ਗਿਆ ਹੈ ਉੱਥੇ ਹੀ ਮੌਜੂਦਾ ਸਰਪੰਚ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਦੋਸ਼ ਹੈ ਕਿ ਉਹਨਾਂ ਨੂੰ ਜਾਤੀ ਸੂਚਕ ਸ਼ਬਦਾਂ ਨਾਲ ਤਾਹਨੇ ਮਾਰੇ ਗਏ ਜਿਸ ਤੋਂ ਬਾਅਦ ਮਮੂਲੀ ਵਿਵਾਦ ਹੋਇਆ ਅਤੇ ਕਾਂਗਰਸ ਵਰਕਰਾਂ ਨੇ ਉਹਨਾਂ ਤੇ ਕੁਰਸੀਆਂ ਨਾਲ ਹਮਲਾ ਕਰ ਦਿੱਤਾ। ਉਹਨਾਂ ਕਿਸੇ ਦੇ ਜ਼ਖਮੀ ਹੋਣ ਤੋਂ ਇਨਕਾਰ ਕੀਤਾ ਹੈ।
ਉੱਥੇ ਹੀ ਮੌਕੇ ਤੇ ਐਸ ਪੀ ਹੈਡਕੁਆਟਰ ਜੁਗਰਾਜ ਸਿੰਘ ਪਹੁੰਚੇ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ