ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਮੁਕੰਮਲ: 48% ਹੋਈ ਵੋਟਿੰਗ, 17 ਦਸੰਬਰ ਨੂੰ ਆਉਣਗੇ ਨਤੀਜੇ
ਚੰਡੀਗੜ੍ਹ, 14 ਦਸੰਬਰ 2025-: ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਸਾਰੀਆਂ ਪੋਲਿੰਗ ਬੂਥਾਂ 'ਤੇ ਉਮੀਦਵਾਰਾਂ ਦੀ ਕਿਸਮਤ ਬੈਲਟ ਬਾਕਸ ਵਿੱਚ ਬੰਦ ਹੋ ਗਈ ਹੈ। ਸ਼ਾਮ 4 ਵਜੇ ਤੱਕ 48% ਫੀਸਦੀ ਪੋਲਿੰਗ ਦਰਜ ਕੀਤੀ ਗਈ। ਇਨ੍ਹਾਂ ਚੋਣਾਂ ਦੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।